09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਜੀਵਨ ਜੋਤੀ ਪਬਲਿਕ ਸਕੂਲ 'ਚ ਧਾਰਮਿਕ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 01-05-2026
ਭੈਣੀ ਮੀਆਂ ਖਾਂ, 30 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਬੇਟ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਜੀਵਨ ਜੋਤੀ ਪਬਲਿਕ ਸਕੂਲ ਭੈਣੀ ਮੀਆਂ ਖਾਂ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਧਾਰਮਿਕ ਪ੍ਰੀਖਿਆ ਕਰਵਾਈ ਗਈ | ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਕੈਪਟਨ ਸਾਗਰ ਸਿੰਘ ਸੈਣੀ ਨੇ ਦੱਸਿਆ ਕਿ ਇਹ ਪ੍ਰਤੀਯੋਗਤਾ ਸਤਨਾਮ ਸਰਬ ਕਲਿਆਣ ਟਰੱਸਟ ਮੋਹਾਲੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਗਈ | ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਉਪ ਚੇਅਰਮੈਨ ਜਤਿੰਦਰ ਪਾਲ ਸਿੰਘ ਤੇ ਪਿ੍ੰਸੀਪਲ ਅਨੁਜ ਛਾਬੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਜੇਤੂ ਬੱਚਿਆਂ ਨੂੰ ਸਨਮਾਨ ਚਿੰਨ੍ਹ ਕੇ ਸਨਮਾਨਿਤ ਕੀਤਾ | ਇਸ ਮੌਕੇ ਜਤਿੰਦਰਪਾਲ ਸਿੰਘ ਸੈਣੀ ਨੇ ਕਿਹਾ ਕਿ ਜੀਵਨ ਜੋਤੀ ਪਬਲਿਕ ਸਕੂਲ ਇਲਾਕੇ ਦਾ ਇਕ ਅਜਿਹਾ ਮੋਹਰੀ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਹੈ, ਜੋ ਸਿਰਫ਼ ਕਿਤਾਬੀ ਪੜ੍ਹਾਈ ਤੱਕ ਸੀਮਿਤ ਨਹੀਂ ਹੈ, ਸਗੋਂ ਬੱਚਿਆਂ ਨੂੰ ਖੇਡਾਂ, ਨੈਤਿਕ ਕਦਰਾਂ-ਕੀਮਤਾਂ ਤੇ ਧਾਰਮਿਕ ਗਤੀਵਿਧੀਆਂ ਰਾਹੀਂ ਇਕ ਜ਼ਿੰਮੇਵਾਰ ਇਨਸਾਨ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਸਤਨਾਮ ਸਰਬ ਕਲਿਆਣ ਟਰੱਸਟ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਉਪਰਾਲੇ ਸਦਕਾ ਬੱਚੇ ਸਿੱਖ ਇਤਿਹਾਸ ਤੇ ਗੁਰਬਾਣੀ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰ ਰਹੇ ਹਨ | ਪਿ੍ੰਸੀਪਲ ਅਨੁਜ ਛਾਬੜਾ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਗੁਰਦਾਸਪੁਰ ਵਿਖੇ ਬਣ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਅਗਲੀ ਖ਼ਬਰ ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ-ਚੇਅਰਮੈਨ ਮਲਕੀਤ ਸਿੰਘ ਥਿੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।