ਗੁਰਦਾਸਪੁਰ, 30 ਅਪ੍ਰੈਲ (ਅਸ਼ੋਕ ਸ਼ਰਮਾ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵਲੋਂ ਗੁਰਦਾਸਪੁਰ ਸ਼ਹਿਰ ਵਿਚ ਬਣਾਈਆਂ ਜਾ ਰਹੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸੜਕ ਦਾ ਕੰਮ ਗੁਣਵੱਤਾ ਭਰਪੂਰ ਨਿਰਧਾਰਿਤ ਸਮੇਂ ਅੰਦਰ ਕਰਨ ਦੀ ਹਦਾਇਤ ਕੀਤੀ | ਇਸ ਮੌਕੇ ਐਕਸੀਅਨ ਜਸਪ੍ਰੀਤ ਸਿੰਘ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਅਪਗ੍ਰੇਡੇਸ਼ਨ ਆਫ਼ ਅੰਮਿ੍ਤਸਰ ਪਠਾਨਕੋਟ (ਗੁਰਦਾਸਪੁਰ ਸਿਟੀ ਪ੍ਰੋਰਸ਼ਨ), ਅਪਰੋਚ ਰੋਡ ਟੂ ਰੇਲਵੇ ਸਟੇਸ਼ਨ, ਅਪਰੋਚ ਰੋਡ ਟੂ ਡਿਸਟਿ੍ਕਟ ਕੋਰਟ, ਸੈਕ. ਸੈਸ਼ਨ ਹਾਊਸ ਟੂ ਰੇਲਵੇ ਚੁੰਗੀ, ਸੈਕ. ਰਾਈਸ ਮਿੱਲ ਟੂ ਬੀ.ਐਸ.ਐਫ. ਹੈਡ ਕੁਆਟਰ, ਸੈਕ. ਸੈਸ਼ਨ ਹਾਊਸ ਟੂ ਡੀ.ਸੀ. ਰੈਜੀਡੈਂਸ ਜ਼ਿਲ੍ਹਾ ਗੁਰਦਾਸਪੁਰ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਗੁਰਦਾਸਪੁਰ ਦੀਆਂ ਵੱਖ-ਵੱਖ ਸੜਕਾਂ ਦੀ ਅਪਗਰੇਡੇਸ਼ਨ ਕਰਨ ਲਈ ਕੰਮ 17,82,24,634 ਰੁਪਏ ਦਾ ਅਲਾਟ ਕੀਤਾ ਗਿਆ ਹੈ | ਇਸ ਟੈਂਡਰ ਵਿਚ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਪ੍ਰਮੁੱਖ ਸੜਕ ਦੀਨਾਨਗਰ ਸਾਈਡ ਤੋਂ ਰੇਲਵੇ ਫਾਟਕ ਤੱਕ ਤੇ ਕਾਹਨੂੰਵਾਨ ਚੌਕ ਤੋਂ ਬੱਬਰੀ ਬਾਈਪਾਸ ਤੱਕ ਦੀ ਵਾਈਡਨਿੰਗ ਕੀਤੀ ਜਾਵੇਗੀ | ਇਹ ਕੰਮ 30 ਜੂਨ 2026 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ | ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਉਣਗੀਆਂ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਤਾਕਤ ਦੇਣਗੀਆਂ ਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਹੋਰ ਬਿਹਤਰ ਢੰਗ ਨਾਲ ਜੋੜਨਗੀਆਂ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸਾਰੇ ਕੰਮ ਸਮੇਂ ਸਿਰ ਪਾਰਦਰਸ਼ਤਾ ਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਜਲਦੀ ਤੋਂ ਜਲਦੀ ਮਿਲ ਸਕੇ | ਉਨ੍ਹਾਂ ਅੱਗੇ ਦੱਸਿਆ ਕਿ 30 ਜੂਨ, 2026 ਤੱਕ