09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਚੀਮਾ ਪਬਲਿਕ ਸਕੂਲ 'ਚ ਖੇਡਾਂ ਦਾ ਅਭਿਆਸ ਪੂਰੇ ਜੋਸ਼ ਨਾਲ ਜਾਰੀ

ਅਜੀਤ ਡੈਸਕ 01-05-2026
ਘੁਮਾਣ, 30 ਅਪ੍ਰੈਲ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਪਿ੍ੰਸੀਪਲ ਡਾਕਟਰ ਮਨਦੀਪ ਕੌਰ, ਉਪ ਪਿ੍ੰਸੀਪਲ ਸ੍ਰੀਮਤੀ ਆਰਤੀ ਨੰਦਾ ਦੀ ਅਗਵਾਈ 'ਚ ਖੇਡਾਂ ਦਾ ਆਗਾਜ਼ ਬਹੁਤ ਹੀ ਉਤਸ਼ਾਹ ਨਾਲ ਕੀਤਾ ਗਿਆ | ਸਮਾਰੋਹ ਦੀ ਸ਼ੁਰੂਆਤ ਪਿ੍ੰਸੀਪਲ ਡਾਕਟਰ ਮਨਦੀਪ ਕੌਰ ਵਲੋਂ ਆਪਣੇ ਭਾਸ਼ਣ ਨਾਲ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ 'ਚ ਭਾਗ ਲੈਣ ਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਉਨ੍ਹਾਂ ਨੂੰ ਖੇਡਾਂ ਦਾ ਮਹੱਤਵ ਦੱਸਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਵਿਚ ਖੇਡਾਂ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਚੱਲ ਰਹੀਆਂ ਹਨ | ਇਨ੍ਹਾਂ ਖੇਡਾਂ ਵਿਚ ਕਿ੍ਕਟ, ਫੁੱਟਬਾਲ, ਵਾਲੀਬਾਲ, ਹਾਕੀ ਤੇ ਅਥਲੈਟਿਕਸ ਮੁਕਾਬਲਿਆਂ ਲਈ ਕੋਚਾਂ ਵਲੋਂ ਖਾਸ ਤੌਰ 'ਤੇ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਦੌਰਾਨ ਖੇਡ ਕੋਚਾਂ ਵਲੋਂ ਵੀ ਵਿਦਿਆਰਥੀਆਂ ਨੂੰ ਪੂਰੀ ਰਹਿਨੁਮਾਈ ਤੇ ਉਤਸ਼ਾਹ ਦਿੱਤਾ ਗਿਆ |
ਪਿਛਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ 'ਚ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ ਲਿਬਰੇਸ਼ਨ ਵਲੋਂ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।