ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਪਿੰਡ ਕਿਸ਼ਨਕੋਟ ਵਿਖੇ ਸੀਨੀਅਰ ਅਕਾਲੀ ਆਗੂ ਸਰਦੂਲ ਸਿੰਘ ਚੀਮਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਲਖਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪਹੁੰਚੇ | ਇਸ ਮੌਕੇ ਅਕਾਲੀ ਆਗੂ ਸਰਦੂਲ ਸਿੰਘ ਚੀਮਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਹਰ ਵਰਗ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਵੇਲੇ ਮਿਲਦੀਆਂ ਸੁੱਖ ਸਹੂਲਤਾਂ ਦੋਬਾਰਾ ਤੋਂ ਮਿਲਣਗੀਆਂ | ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਹੀ ਦੁਖੀ ਹਨ, ਸਰਕਾਰ ਵਲੋਂ 4 ਸਾਲਾਂ ਵਿਚ ਪੰਜਾਬ ਦੀ ਬਿਹਤਰੀ ਲਈ ਕੁਝ ਵੀ ਨਹੀਂ ਕੀਤਾ ਗਿਆ | ਇਸ ਮੌਕੇ ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਹਰਵਿੰਦਰ ਸਿੰਘ ਕਾਹਲੋਂ, ਸਾਬਕਾ ਬਲਾਕ ਸੰਮਤੀ ਮੈਂਬਰ ਮਾਸਟਰ ਦਰਸਨ ਸਿੰਘ ਬਹਾਦਰ ਸੈਣ, ਸੰਨੀ ਸਾਬਕਾ ਸਰਪੰਚ ਕਿਸ਼ਨਕੋਟ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹੀਰਾ ਸਿੰਘ ਲੱਧਾਮੰਡਾ, ਜ਼ਿਲ੍ਹਾ ਜਨਰਲ ਸਕੱਤਰ ਕਰਮ ਸਿੰਘ ਭੱਟੀ, ਸਰਬਜੀਤ ਸਿੰਘ ਸਾਬੀ, ਨਿਸ਼ਾਨ ਸਿੰਘ ਗਿੱਲ ਹਾਜ਼ਰ ਸਨ |