ਬਟਾਲਾ, 30 ਅਪ੍ਰੈਲ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਠੱਠਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਗੁਰਪ੍ਰੀਤ ਕੌਰ ਪੰਨੂੰ ਨਾਲ ਮਿਲ ਕੇ ਕੋਆਰਡੀਨੇਟਰ ਦਵਿੰਦਰ ਕੌਰ ਅਤੇ ਸਰਪੰਚ ਰਣਜੀਤ ਦੀ ਅਗਵਾਈ ਵਿਚ ਹੋਏ ਇਕੱਠ ਨੂੰ ਮਾਨ ਸਰਕਾਰ ਦੀਆਂ ਜਨਹਿਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਲਕਾ ਇੰਚਾਰਜ ਸ: ਪੰਨੂੰ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਮੰਗਾਂ ਬਾਰੇ ਸ: ਪੰਨੂੰ ਨੂੰ ਜਾਣੂ ਕਰਵਾਇਆ ਜਿਸ 'ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ | ਇਸ ਤੋਂ ਇਲਾਵਾ ਸ: ਬਲਬੀਰ ਸਿੰਘ ਪੰਨੂੰ ਨੇ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੇ 4 ਸਾਲ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਨਾਲੋਂ ਵੱਧ ਲੋਕ ਸਹੂਲਤਾਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਹਨ ਜਿਸ ਕਰ ਕੇ ਲੋਕ ਮੁੜ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਮਨਦੀਪ ਕੌਰ ਪੰਨੂੰ ਸਮੇਤ ਹੈਵਰ ਸਿੰਘ, ਜਤਿੰਦਰ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਨਰਿੰਦਰ ਸਿੰਘ ਸੋਨੀ ਆਦਿ ਹਾਜ਼ਰ ਰਹੇ |