18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 02-05-2026
ਬਟਾਲਾ, 1 ਮਈ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਮਜ਼ਦੂਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਕਰਮਚਾਰੀਆਂ ਦੇ ਸਨਮਾਨ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਉਲੀਕਿਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਰਤ ਦੀ ਮਹੱਤਤਾ ਅਤੇ ਹਰ ਕੰਮ ਕਰਨ ਵਾਲੇ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ | ਵਿਦਿਆਰਥੀਆਂ ਨੇ ਮਜ਼ਦੂਰਾਂ ਦੀ ਮਿਹਨਤ ਅਤੇ ਸਮਾਜ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਦਰਸਾਉਂਦੇ ਹੋਏ ਭਾਸ਼ਣ, ਕਵਿਤਾਵਾਂ ਅਤੇ ਲਘੂ ਨਾਟਕ ਪੇਸ਼ ਕੀਤੇ | ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦੇ ਸਹਾਇਕ ਸਟਾਫ਼ ਨੂੰ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਲਈ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਨੇ ਹੱਥੀਂ ਬਣੇ 'ਥੈਂਕ ਯੂ' ਕਾਰਡ ਕਰਮਚਾਰੀਆਂ ਨੂੰ ਭੇਟ ਕਰ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ | ਪਿ੍ੰਸੀਪਲ ਡਾ. ਉਪਮਾ ਮਹਾਜਨ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਨੀਂਹ ਉਸ ਦੇ ਮਿਹਨਤੀ ਕਰਮਚਾਰੀ ਹੁੰਦੇ ਹਨ | ਅੱਜ ਦਾ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਹਰ ਕਿਰਤੀ ਦਾ ਕੰਮ ਸਤਿਕਾਰਯੋਗ ਹੈ | ਅਸੀਂ ਆਪਣੇ ਸਕੂਲ ਦੇ ਸਹਾਇਕ ਸਟਾਫ਼ ਦੇ ਰਿਣੀ ਹਾਂ, ਜੋ ਦਿਨ-ਰਾਤ ਮਿਹਨਤ ਕਰ ਕੇ ਸਕੂਲ ਦੇ ਵਾਤਾਵਰਣ ਨੂੰ ਸੁਖਾਵਾਂ ਬਣਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਜੀਵਨ ਵਿਚ ਹਮੇਸ਼ਾ ਨਿਮਰ ਰਹਿਣਾ ਚਾਹੀਦਾ ਹੈ ਅਤੇ ਹਰ ਇਨਸਾਨ ਦੀ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ | ਸਮਾਗਮ ਦੇ ਅੰਤ ਵਿਚ ਸਾਰੇ ਕਰਮਚਾਰੀਆਂ ਲਈ ਵਿਸ਼ੇਸ਼ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਉਪ ਚੇਅਰਮੈਨ ਕੁਲਦੀਪ ਸਿੰਘ ਬੈਂਸ, ਡਾਇਰੈਕਟਰ ਐਡਵਾਇਜ਼ਰ ਗੁਰਜੀਤ ਸਿੰਘ ਬੈਂਸ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਅਤੇ ਪਿ੍ੰਸੀਪਲ ਡਾ. ਉਪਮਾ ਮਹਾਜਨ ਵਲੋਂ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮਈ ਦਿਵਸ 'ਤੇ ਇੰਪਲਾਈਜ਼ ਫੈਡਰੇਸ਼ਨ ਚਾਹਲ ਨੇ ਜਥੇਬੰਦੀ ਦਾ ਝੰਡਾ ਲਹਿਰਾਇਆ ਅਗਲੀ ਖ਼ਬਰ ਪੁਰਾਣਾ ਸ਼ਾਲਾ ਸਬ ਡਵੀਜ਼ਨ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।