14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 02-05-2026
ਜੌੜਾ ਛੱਤਰਾਂ, 1 ਮਈ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਭਾਸ਼ਣ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਮਜ਼ਦੂਰਾਂ ਦੀ ਮਹੱਤਤਾ ਨੰੂ ਉਜਾਗਰ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਤੇ ਡਾਇਰੈਕਟਰ ਕੁਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਸਮਾਜ ਦਾ ਅਤੁੱਟ ਹਿੱਸਾ ਹਨ ਅਤੇ ਸਾਨੰੂ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੰੂ ਮਜ਼ਦੂਰਾਂ ਦੀ ਮਿਹਨਤ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਰਾਜਬੀਰ ਕੌਰ, ਕੋਆਰਡੀਨੇਟਰ ਜਗਜੀਤ ਕੌਰ, ਵੰਦਨਾ, ਨਾਨਕੀ, ਸ਼ਰਨ, ਹਰਜੀਤ ਕੌਰ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ 'ਚ ਸਿੱਖਾਂ ਪ੍ਰਤੀ ਨਫ਼ਰਤ ਅੱਜ ਵੀ ਬਰਕਰਾਰ-ਐਡਵੋਕੇਟ ਢਿੱਲੋਂ ਅਗਲੀ ਖ਼ਬਰ ਜਸ਼ਨਪ੍ਰੀਤ ਸਿੰਘ ਨੇ ਦਸਵੀਂ ਦੀ ਪ੍ਰੀਖਿਆ 'ਚੋਂ 94 ਫੀਸਦੀ ਅੰਕ ਹਾਸਿਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।