14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਨ ਸਰਕਾਰ ਦੀ 4 ਸਾਲਾ ਕਾਰਗੁਜ਼ਾਰੀ ਦਾ ਪ੍ਰਚਾਰ ਕੀਤਾ

ਅਜੀਤ ਡੈਸਕ 02-05-2026
ਬਟਾਲਾ, 1 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੋਟਲਾ ਸਰਫ 'ਚ ਹੋਏ ਇਕੱਠ ਦੌਰਾਨ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਨ ਸਰਕਾਰ ਵਲੋਂ 4 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਅਹਿਮ ਵਿਕਾਸ ਕਾਰਜਾਂ ਤੇ ਸਰਕਾਰ ਦੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਚਾਰ ਸਾਲਾਂ 'ਚ ਪੰਜਾਬ ਦੀ ਜਨਤਾ ਲਈ ਅਹਿਮ ਕੰਮ ਕੀਤੇ ਹਨ | ਆਮ ਆਦਮੀ ਪਾਰਟੀ ਅਜਿਹੀ ਪਹਿਲੀ ਪਾਰਟੀ ਹੈ, ਜਿਸ ਨੇ ਸਾਰੀਆਂ ਗਾਰੰਟੀਆਂ ਜਿਵੇਂ ਕਿ ਬਿਜਲੀ 600 ਦੇ ਯੂਨਿਟ ਹਰ ਪਰਿਵਾਰ ਨੂੰ ਦਿੱਤੀ, 10 ਲੱਖ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣਾ ਤੇ ਹੋਰ ਵੀ ਅਨੇਕਾਂ ਕਾਰਜ ਕਰ ਕੇ ਦੂਜੀਆਂ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੇ ਸਿੱਖਿਆ ਤੇ ਸਿਹਤ ਖੇਤਰਾਂ 'ਚ ਕੀਤੇ ਅਹਿਮ ਪਹਿਲੂਆਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ 1500 ਰੁਪਏ ਦਾ ਐਲਾਨ ਕਰਕੇ ਵੱਡੀ ਖੁਸ਼ੀ ਪ੍ਰਦਾਨ ਕੀਤੀ ਹੈ | ਇਸ ਮੌਕੇ ਬਲਬੀਰ ਸਿੰਘ ਪੰਨੂੰ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਸਰਵਾਨ ਸਿੰਘ, ਸ਼ਾਮ ਸਿੰਘ, ਬਘੇਲ ਸਿੰਘ, ਰਾਮ ਸਿੰਘ, ਜਗਜੀਤ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਰਹੇ |
ਪਿਛਲੀ ਖ਼ਬਰ ਜਸ਼ਨਪ੍ਰੀਤ ਸਿੰਘ ਨੇ ਦਸਵੀਂ ਦੀ ਪ੍ਰੀਖਿਆ 'ਚੋਂ 94 ਫੀਸਦੀ ਅੰਕ ਹਾਸਿਲ ਕੀਤੇ ਅਗਲੀ ਖ਼ਬਰ ਟਰੇਡ ਯੂਨੀਅਨਾਂ ਵਲੋਂ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।