11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਕਲਿਆਣਪੁਰ ਦੇ ਵਿਦਿਆਰਥੀਆਂ ਨੇ ਦਸਵੀਂ ਤੇ ਬਾਰ੍ਹਵੀਂ ਦੇ ਨਤੀਜੇ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 02-05-2026
ਧਾਰੀਵਾਲ, 1 ਮਈ (ਜੇਮਸ ਨਾਹਰ)-ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਐਸਸੀਈ) ਨਵੀਂ ਦਿੱਲੀ ਵਲੋਂ ਐਲਾਨੇ ਗਏ ਆਈ.ਸੀ.ਐੱਸ.ਈ. 10ਵੀਂ ਤੇ ਆਈ.ਐੱਸ.ਸੀ. 12ਵੀਂ ਦੇ ਨਤੀਜਿਆਂ 'ਚ ਗੁਰੂ ਤੇਗ ਬਹਾਦਰ ਇੰਟਰਨੈਸਨਲ ਸਕੂਲ ਕਲਿਆਣਪੁਰ (ਧਾਰੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਐਡਵੋਕੇਟ ਪਿ੍ਤਪਾਲ ਸਿੰਘ ਤੇ ਪਿ੍ੰਸੀਪਲ ਸੈਮੂਅਲ ਦਾਸ ਨੇ ਦੱਸਿਆ ਕਿ ਦਸਵੀਂ 'ਚੋਂ ਨਵਨੀਤ ਕੌਰ ਨੇ 96.2 ਫ਼ੀਸਦੀ ਅੰਕਾਂ ਨਾਲ ਸਕੂਲ ਵਿਚ ਪਹਿਲਾ ਸਥਾਨ, ਪਰਨੀਤ ਕੌਰ ਤੇ ਖੁਸ਼ਮੀਤ ਕੌਰ ਨੇ 93.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਵਨੀਤ ਕੌਰ ਤੇ ਭਾਵਨੀ ਨੇ 93.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਰਣਨਯੋਗ ਹੈ ਕਿ 9 ਬੱਚਿਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸੇ ਤਰ੍ਹਾਂ ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਬਾਰਵੀਂ ਜਮਾਤ ਦੇ ਸਾਇੰਸ ਗਰੁੱਪ 'ਚ ਰਿਧੀਮਾ ਮਹਾਜਨ ਨੇ 93.2 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਪਹਿਲਾ ਸਥਾਨ, ਗੁਰਮੰਨਤ ਕੌਰ ਤੇ ਕਰਨਬੀਰ ਸਿੰਘ ਨੇ 91 ਫ਼ੀਸਦੀ ਨਾਲ ਦੂਜਾ ਤੇ ਅਰਸ਼ਪ੍ਰੀਤ ਕੌਰ ਨੇ 87.25 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ 'ਚ ਆਸਥਾਦੀਪ ਧਾਲੀਵਾਲ 91.75 ਫ਼ੀਸਦੀ ਅੰਕਾਂ ਨਾਲ ਪਹਿਲੇ, ਪ੍ਰਭਲੀਨ ਸਿੰਘ 90.75 ਫ਼ੀਸਦੀ ਨਾਲ ਦੂਜੇ ਤੇ ਵੈਸਨਵੀ 85.75 ਫ਼ੀਸਦੀ ਅੰਕਾਂ ਨਾਲ ਤੀਜੇ ਸਥਾਨ 'ਤੇ ਰਹੇ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਹੋਲੀ ਚਾਇਲਡ ਸਕੂਲ ਛੋਹਣ 'ਚ ਨਾਨ ਟੀਚਿੰਗ ਸਟਾਫ਼ ਨੂੰ ਬੈਂਡ ਦੀ ਸਲਾਮੀ ਅਗਲੀ ਖ਼ਬਰ ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਗੋਪਾਲ ਸਿੰਘ ਭੋਮਾ ਨਾਲ ਭਤੀਜੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।