11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸੈਂਟ ਐਂਡਰਿਊਜ ਕਾਨਵੈਂਟ ਸਕੂਲ ਪੰਮਾ ਵਿਖੇ ਮਜ਼ਦੂਰ ਦਿਵਸ 'ਤੇ ਸਮਾਗਮ ਕਰਵਾਇਆ

ਅਜੀਤ ਡੈਸਕ 02-05-2026
ਨਰੋਟ ਜੈਮਲ ਸਿੰਘ, 1 ਮਈ (ਸ਼ਸ਼ੀ ਕੁਮਾਰ)-ਸੈਂਟ ਐਂਡਰਿਊਜ਼ ਕਾਨਵੈਂਟ ਸਕੂਲ ਪੰਮਾ ਵਿਖੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਦੀ ਦੇਖ ਰੇਖ ਹੇਠਾਂ ਮਜ਼ਦੂਰ ਦਿਵਸ ਨੂੰ ਪ੍ਰੇਰਨਾਦਾਇਕ ਸੰਦੇਸ਼ ਦੇ ਨਾਲ ਬਹੁਤ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਮਿਲ ਕੇ ਦੇਖਭਾਲ ਕਰਨ ਵਾਲਿਆਂ ਤੇ ਸਹਾਇਕ ਸਟਾਫ਼ ਲਈ ਸੁੰਦਰ ਚਾਕਲੇਟ ਗੁਲਦਸਤੇ ਤਿਆਰ ਕੀਤੇ ਤੇ ਉਨ੍ਹਾਂ ਨੇ ਆਪਣੀ ਦਿਲੋਂ ਸ਼ੁਕਰਗੁਜ਼ਾਰੀ ਪ੍ਰਗਟ ਕੀਤੀ | ਪੂਰੇ ਪ੍ਰੋਗਰਾਮ ਦੌਰਾਨ ਪਿਆਰ ਸਤਿਕਾਰ ਤੇ ਆਪਣੇਪਨ ਦੀ ਭਾਵਨਾ ਸਪੱਸ਼ਟ ਤੌਰ 'ਤੇ ਦਿਖਾਈ ਦਿੱਤੀ | ਸਮਾਗਮ ਦੀ ਸ਼ੁਰੂਆਤ ਕੇਕ ਕੱਟਣ ਦੀ ਰਸਮ ਤੋਂ ਬਾਅਦ ਕੀਤੀ ਗਈ | ਬੱਚਿਆਂ ਦੇ ਛੋਟੇ-ਛੋਟੇ ਹਾਵ-ਭਾਵਾਂ ਨੇ ਸਾਨੂੰ ਸਿਖਾਇਆ ਕਿ ਹਰ ਵਿਅਕਤੀ ਤੇ ਹਰ ਕੰਮ ਦਾ ਸਤਿਕਾਰ ਕਰਨਾ ਕਿੰਨਾ ਮਹੱਤਵਪੂਰਨ ਹੈ | ਆਪਣੇ ਸੰਦੇਸ਼ 'ਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਉਨ੍ਹਾਂ ਲੋਕਾਂ ਦੀ ਮਿਹਨਤ ਅਤੇ ਸਮਰਪਣ ਦੀ ਕਦਰ ਕਰਨ ਦਾ ਮੌਕਾ ਦਿੰਦਾ ਹੈ, ਜੋ ਸਾਡੀ ਜ਼ਿੰਦਗੀ ਨੂੰ ਆਸਾਨ ਅਤੇ ਸੁਚਾਰੂ ਬਣਾਉਂਦੇ ਹਨ | ਉਨ੍ਹਾਂ ਸਾਰੇ ਦੇਖਭਾਲ ਕਰਨ ਵਾਲੇ ਸਟਾਫ਼ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਨੇਹਾ ਸੇਤੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਵਿਚ ਸਤਿਕਾਰ ਅਤੇ ਸੰਵੇਦਨਸ਼ੀਲਤਾ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨਾ ਬਹੁਤ ਜ਼ਰੂਰੀ ਹੈ | ਅੰਤ ਵਿਚ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਵਲੋਂ ਸਾਰੇ ਦੇਖਭਾਲ ਕਰਨ ਵਾਲੇ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਸਿ੍ਜਲ ਗੁਪਤਾ ਨੇ ਮਜ਼ਦੂਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਭਾਜਪਾ ਐਸ.ਸੀ. ਮੋਰਚਾ ਵਲੋਂ ਭਗਵਾਨਸਰ ਪਿੰਡ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।