11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪਿੰਡ ਸ਼ਾਦੀਪੁਰ 'ਚ ਨਾੜ ਨੰੂ ਲਗਾਈ ਅੱਗ ਕਾਰਨ ਰਾਹਗੀਰ ਪ੍ਰੇਸ਼ਾਨ

ਅਜੀਤ ਡੈਸਕ 02-05-2026
ਤਾਰਾਗੜ੍ਹ, 1 ਮਈ (ਸੋਹਨ ਲਾਲ)-ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਸ਼ਾਦੀਪੁਰ 'ਚ ਕਿਸਾਨਾਂ ਵਲੋਂ ਕਣਕ ਦੇ ਨਾੜ ਨੰੂ ਅੱਗ ਲਗਾਉਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਣਕ ਦੇ ਨਾੜ ਨੰੂ ਅੱਗ ਲਗਾਉਣ ਦੀ ਮਨਾਹੀ ਕੀਤੀ ਹੋਈ ਹੈ | ਪਰ ਫਿਰ ਵੀ ਕਿਸਾਨ ਕਣਕ ਦੇ ਨਾੜ ਨੰੂ ਅੱਗ ਲਗਾ ਰਹੇ ਹਨ | ਜਿਸ ਕਰਕੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਜਨਤਾ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ ਤੇ ਜ਼ਮੀਨ ਦੀ ਉਪਜਾਊ ਤਾਕਤ ਵੀ ਘੱਟਦੀ ਹੈ | ਇਸ ਤੋਂ ਇਲਾਵਾ ਜ਼ਮੀਨ ਦੀ ਉਪਰਲੀ ਸੱਤ੍ਹਾ ਨੰੂ ਅੱਗ ਲਾਉਣ ਨਾਲ ਜ਼ਮੀਨ ਵਿਚ ਮੌਜੂਦ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ | ਆਲੇ ਦੁਆਲੇ ਦੇ ਖੇਤਾਂ 'ਚ ਖੜੀ ਫਸਲ ਦੇ ਨਾਲ-ਨਾਲ ਪਿੰਡ ਵਿਚ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਤੇ ਕਈ ਦਰੱਖਤਾਂ ਨੰੂ ਅੱਗ ਆਪਣੀ ਲਪੇਟ ਵਿਚ ਲੈ ਲੈਂਦੀ ਹੈ | ਇਸ ਨਾਲ ਦਰੱਖਤ ਵੀ ਸੜ ਜਾਂਦੇ ਹਨ | ਆਉਣ ਜਾਣ ਵਾਲੇ ਰਾਹਗੀਰਾਂ ਨੰੂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪਿਛਲੇ ਦਿਨੀਂ ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਡਾ: ਪਲਵੀ ਨੇ ਇਕ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਪਠਾਨਕੋਟ ਅੰਦਰ ਕਣਕ ਦੇ ਨਾੜ ਨੰੂ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਜਾਂਦੀ ਹੈ | ਪਰ ਫਿਰ ਵੀ ਕਿਸਾਨ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਨਾੜ ਨੰੂ ਅੱਗ ਲਗਾ ਰਹੇ ਹਨ |
ਪਿਛਲੀ ਖ਼ਬਰ ਅਨੇਹੜ ਪਿੰਡ ਦੇ ਪਹਿਲਵਾਨ ਨਵੀਨ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਪ੍ਰਾਈਡ ਵਲੋਂ ਕਾਮਧੇਨੂ ਗਊਸ਼ਾਲਾ ਨੂੰ ਇੱਕ ਲੱਖ ਰੁਪਏ ਸਹਾਇਤਾ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।