25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਫੂਕਿਆ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ

ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਚੱਕਰਾਜਾ)-ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਤੋਂ ਐਨ.ਐਸ.ਏ ਖਤਮ ਹੋਣ 'ਤੇ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਗੁਰਦਾਸਪੁਰ ਵਲੋਂ ਦਿੱਤੇ ਵਿਵਾਦਿਤ ਬਿਆਨ ਨੰੂ ਲੈ ਕੇ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਹਿਰ ਦੇ ਡਾਕਖ਼ਾਨਾ ਚੌਕ ਵਿਖੇ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਸਾੜ ਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਰੰਧਾਵਾ ਵਲੋਂ ਦਿੱਤਾ ਗਿਆ ਬਿਆਨ ਅਤਿ ਨਿੰਦਣਯੋਗ ਹੈ ਅਤੇ ਇਹ ਬਿਆਨ ਹਿੰਦੂ, ਸਿੱਖ ਭਾਈਚਾਰੇ ਵਿਚ ਪਾੜ ਪਾਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇ ਕੇ ਕਾਂਗਰਸ ਪੰਜਾਬ ਵਿਚ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਜਦ ਭਾਈ ਅੰਮਿ੍ਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਸਨ ਤਾਂ ਉਸ ਸਮੇਂ ਸੂਬੇ ਵਿਚ ਵੱਖ ਵੱਖ ਥਾਈਾ ਕਈ ਧਮਾਕੇ ਹੋਏ ਸਨ, ਜਿਨ੍ਹਾਂ ਬਾਰੇ ਰੰਧਾਵਾ ਦੱਸਣ ਕਿ ਉਸ ਪਿੱਛੇ ਕੌਣ ਸੀ | ਉਨ੍ਹਾਂ ਕਿਹਾ ਕਿ ਅਸਲ ਵਿਚ ਜਦ ਵੀ ਕਾਂਗਰਸ ਦਾ ਗਰਾਫ਼ ਹੇਠਾਂ ਆਉਂਦਾ ਹੈ ਤਾਂ ਉਸ ਵਲੋਂ ਅਜਿਹੇ ਹੱਥ ਕੰਢੇ ਵਰਤੇ ਜਾਂਦੇ ਹਨ | ਇਸ ਮੌਕੇ ਸਤਿੰਦਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਕੋਰ ਕਮੇਟੀ ਮੈਂਬਰ ਪਿ੍ਥੀਪਾਲ ਸਿੰਘ ਬਟਾਲਾ, ਯੂਥ ਪ੍ਰਧਾਨ ਪੰਜਾਬ ਸੁਖਦੇਵ ਸਿੰਘ, ਮਨਜਿੰਦਰ ਸਿੰਘ ਬੱਲ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਯੁਗਰਾਜ ਸਿੰਘ ਲਾਲੇਨੰਗਲ, ਮਨਵਿੰਦਰ ਸਿੰਘ ਪਿ੍ੰਸ, ਸੁਖਦੇਵ ਸਿੰਘ ਠੱਕਰ ਸੰਧੂ, ਐਡਵੋਕੇਟ ਗੁਰਜੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਅਮਨਦੀਪ ਸਿੰਘ, ਜਤਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਪ੍ਰਭਜੋਤ ਸਿੰਘ ਤਿੱਬੜ, ਲਵਜੀਤ ਸਿੰਘ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਅਮਰਜੀਤ ਸਿੰਘ, ਖੁਸ਼ਕਰਨ ਸਿੰਘ, ਬਲਕਾਰ ਸਿੰਘ, ਕੈਪਟਨ ਕੁਲਦੀਪ ਸਿੰਘ, ਸੂਬੇ: ਹਰਪਾਲ ਸਿੰਘ, ਪਰਮਜੀਤ ਸਿੰਘ ਰਣੀਆ, ਮਨਜੀਤ ਸਿੰਘ ਪਾਹੜਾ, ਗੁਰਦੇਵ ਸਿੰਘ ਸਾਹੀ, ਇੰਦਰਜੀਤ ਸਿੰਘ, ਨਵਜੋਤ ਸਿੰਘ, ਸਿਮਰਨਜੀਤ ਸਿੰਘ ਧਾਰੀਵਾਲ, ਅਮਨਦੀਪ ਗਾਹਲੜੀ, ਦਲਵੀਰ ਸਿੰਘ ਚਾਹਲ, ਦਰਬਾਰਾ ਸਿੰਘ ਬਟਾਲਾ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪਿ੍ੰਸੀਪਲ ਜਨਗਣਨਾ ਅਧਿਕਾਰੀ ਵਲੋਂ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਅਗਲੀ ਖ਼ਬਰ ਡੀ.ਐਲ.ਡੀ. ਵਰਕਸ਼ਾਪ ਵਿਚ ਪੈਰਾਡਾਈਜ਼ ਸਕੂਲ ਦੀ ਅਧਿਆਪਕਾ ਤਿੰਨ ਸਰਵੋਤਮ ਅਧਿਆਪਕਾਂ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।