25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮਾਨ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਕੇ ਪੰਜਾਬ ਵਾਸੀਆਂ ਦਾ ਦਿਲ ਜਿੱਤਿਆ-ਬਲਬੀਰ ਸਿੰਘ ਪੰਨੂੰ

ਅਜੀਤ ਡੈਸਕ 03-05-2026
ਬਟਾਲਾ, 2 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਢਡਿਆਲਾ ਨੱਤ ਵਿਖੇ ਸਰਪੰਚ ਦਿਲਰਾਜ ਸਿੰਘ ਦੀ ਅਗਵਾਈ ਹੇਠ ਹੋਏ ਇਕੱਠ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਮਾਨ ਸਰਕਾਰ ਦੇ 4 ਸਾਲਾ ਕਾਰਜ ਦੌਰਾਨ ਪੂਰੀਆਂ ਕੀਤੀਆਂ ਚੋਣ ਗਾਰੰਟੀਆਂ ਦਾ ਪ੍ਰਚਾਰ ਕੀਤਾ | ਇਸ ਮੌਕੇ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਦਾ ਹਰ ਵਰਗ ਸੁਖੀ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣੀਆਂ ਚੋਣ ਗਾਰੰਟੀਆਂ ਜਿਵੇ ਬਿਜਲੀ ਦੇ 600 ਯੂਨਿਟ ਹਰ ਪਰਿਵਾਰ ਨੂੰ ਦਿੱਤੇ, 10 ਲੱਖ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣਾ, ਪੰਜਾਬ ਦੀਆਂ ਮਹਿਲਾਵਾਂ ਨੂੰ 1000-1500 ਰੁਪਏ ਦਾ ਐਲਾਨ ਕਰ ਕੇ ਵੱਡੀ ਖੁਸ਼ੀ ਪ੍ਰਦਾਨ ਕੀਤੀ ਹੈ ਤੇ ਹੋਰ ਵੀ ਅਨੇਕਾਂ ਕਾਰਜ ਕਰ ਕੇ ਪੰਜਾਬ ਦੀ ਜਨਤਾ ਦਾ ਦਿੱਲ ਜਿੱਤਿਆ ਹੈ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਿੱਖਿਆ ਤੇ ਸਿਹਤ ਖੇਤਰਾਂ 'ਚ ਕੀਤੇ ਅਹਿਮ ਪਹਿਲੂਆਂ 'ਤੇ ਚਾਨਣਾ ਪਾਇਆ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਮਾਨ ਸਰਕਾਰ ਵਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਾਲਾਘਾ ਕੀਤੀ | ਇਸ ਦੌਰਾਨ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕੁਝ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਮੌਕੇ ਮੈਂਬਰ ਹਰਦੇਵ ਸਿੰਘ, ਸਵਿੰਦਰ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਪਿੰਡ ਪੱਤੀ ਬਹਿਰਾਮਪੁਰ ਸਰਪੰਚ ਦਿਲਬਾਗ ਸਿੰਘ, ਮੈਂਬਰ ਬਲਜਿੰਦਰ ਸਿੰਘ, ਬਿਕਰਮ ਸਿੰਘ, ਹੈਪੀ ਸਿੰਘ ਆਦਿ ਹਾਜ਼ਰ ਰਹੇ |
ਪਿਛਲੀ ਖ਼ਬਰ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ 'ਚ ਐੱਮ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਕੌਂਸਲ ਮੈਂਬਰਾਂ ਦੀ ਚੋਣ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।