28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪਾਹੜਾ ਪਰਿਵਾਰ ਨੇ ਰਾਹੁਲ ਗਾਂਧੀ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਰਾਹੁਲ ਗਾਂਧੀ ਨਾਲ ਮੀਟਿੰਗ ਦੌਰਾਨ ਪਾਹੜਾ ਪਰਿਵਾਰ ਦੇ ਮੈਂਬਰ | ਅਜੀਤ ਤਸਵੀਰ <br/> 03-05-2026
ਗੁਰਦਾਸਪੁਰ, 2 ਮਈ (ਗੁਰਪ੍ਰਤਾਪ ਸਿੰਘ)-ਕਾਂਗਰਸ ਪਾਰਟੀ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੰਗਠਨ ਨਿਰਮਾਣ ਮੁਹਿੰਮ ਤਹਿਤ ਕਾਂਗੜਾ ਵਿਚ ਸਾਰੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨਾਂ ਲਈ ਇਕ ਸਿਖਲਾਈ ਕੈਂਪ ਦਾ ਆਯੋਜਨ ਕੀਤਾ | ਜਿਸ ਵਿਚ ਰਾਹੁਲ ਗਾਂਧੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਜ਼ਿਲ੍ਹਾ ਪ੍ਰਧਾਨ ਤੇ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜ਼ਿਲ੍ਹੇ ਦੀ ਅਗਵਾਈ ਕਰਨ ਲਈ ਇਸ ਸਮਾਗਮ ਵਿਚ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਪੂਰੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ 'ਤੇ ਚਰਚਾ ਕੀਤੀ | ਪਾਹੜਾ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ 2027 ਦੀਆਂ ਚੋਣਾਂ ਵਿਚ ਜ਼ਿਲ੍ਹੇ ਵਿਚ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਇਸ ਵਾਰ ਸਾਰੀਆਂ ਸੱਤ ਦੀਆਂ ਸੱਤ ਸੀਟਾਂ ਜਿੱਤੇਗੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਆਪਣੀ ਪੂਰੀ ਜ਼ਿਲ੍ਹਾ ਟੀਮ ਸਮੇਤ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਜ਼ਿਲ੍ਹੇ ਤੋਂ ਲੈ ਕੇ ਹਰ ਵਿਧਾਨ ਸਭਾ ਹਲਕੇ, ਬਲਾਕ ਅਤੇ ਪਿੰਡ ਪੱਧਰ ਤੱਕ ਵਰਕਰਾਂ ਨੂੰ ਇੱਕਜੁੱਟ ਕਰਨ ਵਿਚ ਲੱਗੀ ਹੋਈ ਹੈ | ਉਨ੍ਹਾਂ ਰਾਹੁਲ ਗਾਂਧੀ ਨੂੰ ਭਰੋਸਾ ਦਿੱਤਾ ਕਿ ਸਿਖਲਾਈ ਕੈਂਪ ਦੌਰਾਨ ਪਾਰਟੀ ਵਲੋਂ ਜੋ ਵੀ ਮਾਰਗ ਦਰਸ਼ਨ ਦਿੱਤਾ ਜਾਵੇਗਾ, ਉਸ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਾਗੂ ਕੀਤਾ ਜਾਵੇਗਾ | ਪਾਹੜਾ ਦੇ ਨਾਲ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਐਡਵੋਕੇਟ ਬਲਜੀਤ ਸਿੰਘ ਪਾਹੜਾ, ਕਿਰਨਪ੍ਰੀਤ ਸਿੰਘ ਪਾਹੜਾ ਅਤੇ ਜਗਬੀਰ ਸਿੰਘ ਪਾਹੜਾ ਮੌਜੂਦ ਸਨ |
ਪਿਛਲੀ ਖ਼ਬਰ ਏ.ਐਸ.ਆਰ. ਇੰਟਰਨੈਸ਼ਨਲ ਸਕੂਲ ਦਾ ਆਈ.ਸੀ.ਐਸ.ਸੀ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਅਗਲੀ ਖ਼ਬਰ ਸਿਰਸਾ 'ਚ ਮਨਾਇਆ ਹਰਿਆਣਾ ਲੋਕਹਿਤ ਪਾਰਟੀ ਦਾ ਸਥਾਪਨਾ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।