28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੇਂਟ ਵਾਰੀਅਰ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 03-05-2026
ਬਟਾਲਾ, 2 ਮਈ (ਸਤਿੰਦਰ ਸਿੰਘ)-ਆਈ.ਸੀ.ਐੱਸ.ਸੀ. ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸੇਂਟ ਵਾਰੀਅਰ ਸਕੂਲ ਕਾਦੀਆਂ ਨੇ ਇਕ ਵਾਰ ਫਿਰ ਆਪਣੀ ਸਿੱਖਿਆ ਦੀ ਉੱਚ ਮਿਆਰੀ ਪ੍ਰੰਪਰਾ ਨੂੰ ਕਾਇਮ ਰੱਖਦਿਆਂ 100 ਫ਼ੀਸਦੀ ਨਤੀਜਾ ਹਾਸਲ ਕਰ ਕੇ ਇਲਾਕੇ ਵਿਚ ਮਾਣ ਹਾਸਲ ਕੀਤਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਨਤੀਜੇ ਵਿਚ ਸੁਖਮਨਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ | ਉਸ ਨੇ ਆਪਣੇ ਨਿਰੰਤਰ ਅਧਿਐਨ ਅਤੇ ਲਗਨ ਨਾਲ ਇਹ ਸਫ਼ਲਤਾ ਪ੍ਰਾਪਤ ਕੀਤੀ ਹੈ | ਅਨਮੋਲਪ੍ਰੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਇਸ਼ਿਕਾਦੀਪ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਸਿਮਰਨਜੀਤ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ, ਜੋ ਕਿ ਸਕੂਲ ਲਈ ਮਾਣ ਦੀ ਗੱਲ ਹੈ | ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ ਅਤੇ ਵਧੀਆ ਅੰਕ ਹਾਸਲ ਕਰ ਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਇਸ ਸਫ਼ਲਤਾ ਦਾ ਸਿਹਰਾ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਪ੍ਰੇਰਣਾ ਤੇ ਸਹਿਯੋਗ ਨੂੰ ਦਿੱਤਾ | ਇਸ ਮੌਕੇ ਪਿ੍ੰਸੀਪਲ ਪਰਮਵੀਰ ਸਿੰਘ, ਡਾਇਰੈਕਟਰ ਸੱਜਣ ਸਿੰਘ ਧੰਦਲ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਦੀ ਅਟੁੱਟ ਮਿਹਨਤ, ਵਿਦਿਆਰਥੀਆਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਪਰਿਣਾਮ ਹੈ | ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਉਤਕਿ੍ਸ਼ਟ ਨਤੀਜੇ ਹਾਸਿਲ ਕਰਨ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ | ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਨਤੀਜੇ ਸਕੂਲ ਦੀ ਸਿੱਖਿਆ ਪ੍ਰਣਾਲੀ ਤੇ ਅਨੁਸ਼ਾਸਨ ਦੀ ਪੂਰੀ ਤਸਵੀਰ ਪੇਸ਼ ਕਰਦੇ ਹਨ | ਇਲਾਕੇ ਦੇ ਲੋਕਾਂ ਨੇ ਵੀ ਸਕੂਲ ਦੇ ਇਸ ਸ਼ਾਨਦਾਰ ਨਤੀਜੇ 'ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚਮਕਦੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ ਅਗਲੀ ਖ਼ਬਰ ਏ.ਐਸ.ਆਰ. ਇੰਟਰਨੈਸ਼ਨਲ ਸਕੂਲ ਦਾ ਆਈ.ਸੀ.ਐਸ.ਸੀ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।