29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ਼ਹਿਰ ਦੀ ਮੁੱਖ ਸੜਕ 'ਤੇ ਪੈਂਦੀ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਨੇ ਕੀਤੀ ਚੋਰੀ <br/>

ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਚੱਕਰਾਜਾ)-ਸਥਾਨਿਕ ਸ਼ਹਿਰ ਦੀ ਮੁੱਖ ਸੜਕ 'ਤੇ ਪੈਟਰੋਲ ਪੰਪ ਨੇੜੇ ਪੈਂਦੀ ਮਹਿੰਦਰਪਾਲ ਫੀਡ ਸਟੋਰ ਨਾਂਅ ਦੀ ਦੁਕਾਨ ਤੋਂ ਬੀਤੀ ਰਾਤ ਚੋਰਾਂ ਵਲੋਂ ਦਰਵਾਜ਼ਾ ਤੋੜ ਕੇ ਦੁਕਾਨ ਅੰਦਰੋਂ ਨਕਦੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਚੇਤਨ ਡੋਗਰਾ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋਈਆਂ ਤਸਵੀਰਾਂ ਅਨੁਸਾਰ ਰਾਤ ਕਰੀਬ 2 ਵਜੇ ਤਿੰਨ ਵਿਅਕਤੀ ਉਨ੍ਹਾਂ ਦੀ ਦੁਕਾਨ 'ਤੇ ਆਏ ਅਤੇ ਲੋਹੇ ਦੀ ਰਾਡ ਨਾਲ ਦੁਕਾਨ ਦਾ ਤਾਲਾ ਤੋੜ ਕੇ ਇਕ ਵਿਅਕਤੀ ਦੁਕਾਨ ਦੇ ਅੰਦਰ ਦਾਖਲ ਹੋਇਆ, ਜਿਸ ਵਲੋਂ ਗੱਲੇ ਵਿਚੋਂ ਕਰੀਬ 11-12 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ | ਜ਼ਿਕਰਯੋਗ ਹੈ ਕਿ ਇਹ ਦੁਕਾਨ ਗੁਰਦਾਸਪੁਰ ਤੋਂ ਬਟਾਲਾ ਰੋਡ ਦੇ ਬਿਲਕੁਲ ਉੱਪਰ ਸਥਿਤ ਹੈ, ਜਿੱਥੋਂ ਲੋਕਾਂ ਦਾ ਪੂਰੀ ਰਾਤ ਆਉਣਾ ਜਾਣਾ ਲੱਗਾ ਰਹਿੰਦਾ ਹੈ | ਪਰ ਇਸ ਦੇ ਬਾਵਜੂਦ ਵੀ ਚੋਰਾਂ ਵਲੋਂ ਦੁਕਾਨ ਦਾ ਤਾਲਾ ਤੋੜ ਕੇ ਕੀਤੀ ਚੋਰੀ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੀ ਹੈ | ਭਾਵੇਂ ਕਿ ਜ਼ਿਲ੍ਹਾ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਚੌਕਾਂ ਵਿਚ ਪੈ੍ਰੱਸ ਕਾਨਫ਼ਰੰਸਾਂ ਕਰਕੇ ਜ਼ਿਲ੍ਹੇ ਅੰਦਰ ਪੂਰੀ ਮੁਸਤੈਦੀ ਦੇ ਦਾਅਵੇ ਕੀਤੇ ਜਾਂਦੇ ਹਨ | ਪਰ ਇਸ ਦੇ ਬਾਵਜੂਦ ਵੀ ਅਜਿਹੀਆਂ ਚੋਰੀਆਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੰੂ ਦਰਸਾਉਂਦੀਆਂ ਹਨ | ਦੁਕਾਨਦਾਰ ਨੇ ਕਿਹਾ ਕਿ ਸੀ.ਸੀ.ਟੀ.ਵੀ ਕੈਮਰੇ ਵਿਚ ਵਿਅਕਤੀਆਂ ਦੀ ਕੈਦ ਹੋਈ ਤਸਵੀਰ ਵਿਚ ਉਨ੍ਹਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ, ਜਿਸ ਸਬੰਧੀ ਉਨ੍ਹਾਂ ਵਲੋਂ ਪੁਲਿਸ ਨੰੂ ਸੂਚਿਤ ਕਰ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਚੋਰਾਂ ਨੰੂ ਕਾਬੂ ਕੀਤਾ ਜਾਵੇ |

ਪਿਛਲੀ ਖ਼ਬਰ ਅੰਮਿ੍ਤਸਰ 'ਚ ਪਹਿਲੀ ਵਾਰ ਏ. ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ ਅਗਲੀ ਖ਼ਬਰ ਸੰਤ ਜੋਸਫ਼ ਕਾਨਵੈਂਟ ਸਕੂਲ ਨਿਕੋਸਰਾਏ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।