30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੀ ਤਰਜ਼ 'ਤੇ 60 ਫ਼ੀਸਦੀ ਡੀ.ਏ. ਪ੍ਰਦਾਨ ਕਰਨਾ ਚਾਹੀਦੈ-ਸਤੀਸ਼ ਸ਼ਰਮਾ

ਅਜੀਤ ਡੈਸਕ 03-05-2026
ਪਠਾਨਕੋਟ, 2 ਮਈ (ਵਿਨੋਦ)-ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ 'ਤੇ ਗੁੱਸਾ ਪ੍ਰਗਟ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਸਤੀਸ਼ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਕੁਮਾਰ, ਚੇਅਰਮੈਨ ਹਰਪਾਲ ਸਿੰਘ, ਮੋਹਨ ਸਿੰਘ, ਵਿੱਤ ਸਕੱਤਰ ਸੁਰੇਂਦਰ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਈ ਵਾਰ ਪੰਜਾਬ ਕਰਮਚਾਰੀ ਤੇ ਪੈਨਸ਼ਨਰਜ਼ ਸਾਂਝੇ ਮੋਰਚੇ ਨਾਲ ਮੀਟਿੰਗਾਂ ਕਰਨ ਲਈ ਸਮਾਂ ਨਹੀਂ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮਿ੍ਤਕ ਕਰਮਚਾਰੀਆਂ ਦੇ 95 ਆਸ਼ਰਿਤਾਂ ਨੂੰ ਅਜੇ ਤੱਕ ਨੌਕਰੀਆਂ ਨਹੀਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪੈਨਸ਼ਨਰ ਬਕਾਇਆ ਤਨਖ਼ਾਹ ਕਮਿਸ਼ਨ ਅਤੇ ਡੀ.ਏ ਭੁਗਤਾਨਾਂ ਦੀ ਉਡੀਕ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਬਕਾਇਆ ਤਨਖ਼ਾਹ ਕਮਿਸ਼ਨ ਦਾ ਭੁਗਤਾਨ ਇਕ ਕਿਸ਼ਤ ਵਿਚ ਕੀਤਾ ਜਾਵੇ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਵਾਂਗ ਹੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਪ੍ਰਦਾਨ ਕਰੇ, ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰੇ ਅਤੇ 18 ਫ਼ੀਸਦੀ ਲੰਬਿਤ ਡੀ.ਏ ਪ੍ਰਦਾਨ ਕਰੇ, ਆਊਟ ਸੋਰਸ ਕੀਤੇ ਕਰਮਚਾਰੀਆਂ ਨੂੰ 26000 ਤਨਖ਼ਾਹ ਦਿੱਤੀ ਜਾਵੇ ਅਤੇ ਇਕ ਨੀਤੀ ਰਾਹੀਂ ਨਿਯਮਤ ਕੀਤਾ ਜਾਵੇ | ਇਸ ਮੌਕੇ ਸੁਰੇਂਦਰ ਸੈਣੀ, ਸਤੀਸ਼ ਸ਼ਰਮਾ, ਪਿਆਰ ਸਿੰਘ, ਪਵਨ ਕੁਮਾਰ, ਅਵਿਨਾਸ਼ ਚੰਦਰ, ਸੰਦੀਪ ਸਿੰਘ, ਨਿਰਮਲ ਸਿੰਘ, ਕੁਲਦੀਪ ਚੰਦਰ, ਪ੍ਰੇਮ ਕੁਮਾਰ, ਵਿਜੇ ਕੁਮਾਰ, ਰਵੀ ਕੁਮਾਰ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੋਟਲੀ ਤੋਂ ਸੁੰਦਰਚੱਕ ਤੱਕ ਬਣੀ ਸੜਕ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਵਿਖੇ ਐਨ.ਡੀ.ਏ.ਤੇ ਓਪਰੇਸ਼ਨ ਸਿੰਦੂਰ 'ਤੇ ਸੀਨੀਅਰ ਫ਼ੌਜੀ ਅਧਿਕਾਰੀਆਂ ਵਲੋਂ ਵਿਸ਼ੇਸ਼ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।