30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਗਲੈਕਸੀ ਰੈਸਟੋਰੈਂਟ ਪਹੁੰਚਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 03-05-2026
ਅੱਚਲ ਸਾਹਿਬ, 2 ਮਈ (ਗੁਰਚਰਨ ਸਿੰਘ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਬਟਾਲਾ-ਮਹਿਤਾ ਰੋਡ ਗਲੈਕਸੀ ਰੈਸਟੋਰੈਂਟ ਵਿਖੇ ਪਹੁੰਚਣ 'ਤੇ ਯੂਥ ਆਗੂ ਤਰਸੇਮ ਸਿੰਘ ਰੰਧਾਵਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਜ਼ਿਲ੍ਹਾ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਜ਼ਿਲ੍ਹੇ ਵਿਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ ਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ 30 ਮਈ ਤੱਕ ਪੂਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਸ ਮੌਕੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ, ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਗੁਰਵਿੰਦਰ ਸਿੰਘ ਖੱਬੇ ਰਾਜਪੂਤਾਂ, ਐਸ.ਐਚ.ਓ. ਥਾਣਾ ਰੰਗੜ ਨੰਗਲ ਗੁਰਇਕਬਾਲ ਸਿੰਘ, ਸਮਸੇਰ ਸਿੰਘ ਸ਼ੇਰਾ ਭੁੱਲਰ, ਦਿਲਰਾਜ ਕਾਹਲੋ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ ਅਗਲੀ ਖ਼ਬਰ ਸੇਂਟ ਵਾਰੀਅਰ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।