30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੈਰੋਇਨ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਗਿ੍ਫ਼ਤਾਰ

ਅਜੀਤ ਡੈਸਕ 03-05-2026
ਗੁਰਦਾਸਪੁਰ, 2 ਮਈ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਨਵਤੇਜ ਸਿੰਘ ਨੰੂ ਕਾਬੂ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਅਤੇ ਇਕ ਹੋਰ ਔਰਤ ਨੰੂ 7500 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਰਾਕੇਸ਼ ਕੁਮਾਰ ਨੰੂ ਕਾਬੂ ਕਰਕੇ ਉਸ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਥਾਣਾ ਸਿਟੀ ਦੀ ਪੁਲਿਸ ਵਲੋਂ ਸਾਹਿਲ ਮਸੀਹ ਤੇ ਸੰਨੀ ਨੰੂ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋਂ 8 ਗਰਾਮ 90 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸਬੰਧਿਤ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੰੂ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਪਿਛਲੀ ਖ਼ਬਰ ਦਿ ਇੰਡੀਅਨ ਹੈਰੀਟੇਜ ਸਕੂਲ ਬੁੰਗਲ ਦੇ ਬੋਰਡ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਗਲੈਕਸੀ ਰੈਸਟੋਰੈਂਟ ਪਹੁੰਚਣ 'ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।