31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗਰੀਨਲੈਂਡ ਪਬਲਿਕ ਸਕੂਲ ਨੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਪਠਾਨਕੋਟ, 2 ਮਈ (ਸੰਧੂ)-ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਚੇਅਰਮੈਨ ਰਣਵੀਰ ਸਿੰਘ, ਸਕੱਤਰ ਕੰਵਲਜੀਤ ਸਿੰਘ ਅਤੇ ਪਿ੍ੰਸੀਪਲ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਨਾਚ, ਨਾਟਕ ਤੇ ਭਾਸ਼ਣ ਪੇਸ਼ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਤਿਲਕ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਤੋਹਫ਼ੇ ਦਿੱਤੇ ਗਏ | ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਭਾਸ਼ਣ ਵਿਚ ਇਸ ਦਿਨ ਦੀ ਮਹੱਤਤਾ ਅਤੇ ਸਾਡੇ ਜੀਵਨ 'ਚ ਮਜ਼ਦੂਰਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ | ਸਕੂਲ ਪ੍ਰਬੰਧਨ ਦਾ ਉਨ੍ਹਾਂ ਦੇ ਸਹਿਯੋਗ ਤੇ ਯਤਨਾਂ ਲਈ ਧੰਨਵਾਦ ਕੀਤਾ ਗਿਆ | ਸਕੂਲ ਦੇ ਸਾਰੇ ਸਹਿਯੋਗੀ ਖੁਸ਼ ਹੋਏ ਅਤੇ ਸਕੂਲ ਦੀ ਪ੍ਰਬੰਧਨ ਕਮੇਟੀ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਾਜਪਾ ਇਕਾਈ ਵਲੋਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਦਿ ਇੰਡੀਅਨ ਹੈਰੀਟੇਜ ਸਕੂਲ ਬੁੰਗਲ ਦੇ ਬੋਰਡ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।