14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਿਖੇ ਬੱਚਿਆਂ ਦੀ ਓ.ਪੀ.ਡੀ. ਸ਼ੁਰੂ <br/>

ਅਜੀਤ ਡੈਸਕ 04-05-2026
ਫ਼ਤਹਿਗੜ੍ਹ ਚੂੜੀਆਂ, 3 ਮਈ (ਐੱਮ.ਐੱਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਦੇ ਅਜਨਾਲਾ ਰੋਡ ਵਿਖੇ ਸਥਿਤ ਬੀਬੀ ਕੌਲਾਂ ਜੀ ਹਸਪਤਾਲ ਜੋ ਕਿ ਲੰਬੇ ਸਮੇਂ ਤੋਂ ਇਲਾਕੇ 'ਚ ਪਹਿਲਾਂ ਹੀ ਆਪਣੀਆਂ ਸਿਹਤ ਸੇਵਾਵਾਂ ਬਾਖ਼ੂਬੀ ਨਿਭਾਅ ਰਿਹਾ ਹੈ, ਉਨ੍ਹਾਂ ਸੇਵਾਵਾਂ ਵਿਚ ਹੋਰ ਵਾਧਾ ਕਰਦੇ ਹੋਏ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਬੱਚਿਆਂ ਦੀ ਦੇਖ-ਰੇਖ ਲਈ ਓ.ਪੀ.ਡੀ. ਸ਼ੁਰੂ ਕੀਤੀ ਜਾ ਰਹੀ ਹੈ | ਬੱਚਿਆਂ ਦੀ ਓ.ਪੀ.ਡੀ. ਦੇ ਲਈ ਮਾਹਿਰ ਡਾਕਟਰ ਮਨਬੀਰ ਸਿੰਘ ਵੇਰਕਾ ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਿਖੇ ਦਿਨ ਬੁੱਧਵਾਰ ਤੇ ਸ਼ੁੱਕਰਵਾਰ ਆਪਣੀਆਂ ਸੇਵਾਵਾਂ ਦੇਣਗੇ | ਡਾ. ਮਨਬੀਰ ਸਿੰਘ ਬੀਬੀ ਕੌਲਾਂ ਜੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਲੋਂ ਨਵ ਜੰਮੇ ਬੱਚਿਆਂ ਦੇ ਇਲਾਜ ਲਈ ਨਿੱਕੂ ਪਿਕੂ ਆਈ.ਸੀ.ਯੂ. ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾਕਟਰ ਗਗਨਦੀਪ ਕੌਰ, ਡਾ. ਕਸ਼ਿਸ਼ ਗੁਪਤਾ, ਡਾ. ਅਮਨਿੰਦਰ ਸਿੰਘ, ਰਾਜਨ ਸ਼ਰਮਾ ਆਦਿ ਹਾਜ਼ਰ ਸੀ |

ਪਿਛਲੀ ਖ਼ਬਰ ਲੋਕ ਸਭਾ ਮੈਂਬਰ ਰੰਧਾਵਾ ਵਲੋਂ ਪਿੰਡਾਂ ਦੇ ਦੌਰੇ ਦੌਰਾਨ ਵਰਕਰਾਂ ਨਾਲ ਮੀਟਿੰਗਾਂ ਅਗਲੀ ਖ਼ਬਰ ਗੁਰਦੀਪ ਸਿੰਘ ਪਟਵਾਰੀ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।