24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਕੱਲ੍ਹ ਮਨਾਈ ਜਾਵੇਗੀ <br/>

ਅਜੀਤ ਡੈਸਕ 05-05-2026
ਬਟਾਲਾ, 4 ਮਈ (ਸਤਿੰਦਰ ਸਿੰਘ)-ਬਿਰਹਾ ਦੇ ਸੁਲਤਾਨ, ਪੰਜਾਬ ਦੇ ਸਿਰਮੌਰ ਕਵੀ, ਸ਼ਿਵ ਕੁਮਾਰ ਬਟਾਲਵੀ ਦੀ 53ਵੀਂ ਬਰਸੀ 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਜਲੰਧਰ ਰੋਡ ਬਟਾਲਾ ਵਿਖੇ ਮਨਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਵਿਜੇ ਸੋਨੀ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਨੇ ਦੱਸਿਆ ਕਿ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕਵੀ ਦਰਬਾਰ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸ਼ਿਰਕਤ ਕਰਨਗੇ | ਪ੍ਰਧਾਨ ਵਿਜੇ ਸੋਨੀ ਨੇ ਦੱਸਿਆ ਕਿ 6 ਮਈ ਨੂੰ ਸਵੇਰੇ 10 ਵਜੇ ਸਮਾਗਮ ਦੀ ਸ਼ੁਰੂਆਤ ਹੋਵੇਗੀ | ਸਭ ਤੋਂ ਪਹਿਲਾਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ਨੂੰ ਫੁੱਲ ਅਰਪਨ ਕੀਤੇ ਜਾਨਣਗੇ | ਉਪਰੰਤ ਸ਼ਿਵ ਕੁਮਾਰ ਬਟਾਲਵੀ ਦੀ ਪੰਜਾਬੀ ਕਾਵਿ ਨੂੰ ਦੇਣ ਬਾਰੇ ਵਿਚਾਰ ਚਰਚਾ, ਕਵੀ ਦਰਬਾਰ ਅਤੇ ਸ਼ਿਵ ਕਾਵਿ ਗਾਇਨ ਹੋਵੇਗਾ | ਉਨ੍ਹਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਦਿੱਤਾ |

ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੇ ਬੱਚਿਆਂ ਦਾ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਮਨ ਬਹਿਲ ਵਲੋਂ ਹਯਾਤ ਨਗਰ ਵਿਖੇ ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।