02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਾਰਡ ਨੰਬਰ 39 ਅਤੇ 23 ਤੋਂ ਮੌਜੂਦਾ ਕਾਂਗਰਸੀ ਕੌਂਸਲਰਾਂ ਵਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਚੋਣਾਂ ਲੜਨ ਦਾ ਐਲਾਨ

ਅਜੀਤ ਡੈਸਕ 10-05-2026

ਬਟਾਲਾ, 9 ਮਈ (ਸਤਿੰਦਰ ਸਿੰਘ)-ਬਟਾਲਾ ਦੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਆਪਣੇ ਦਫਤਰ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਰਣਨੀਤੀ ਬਣਾਈ ਜਾ ਰਹੀ ਹੈ | ਇਸੇ ਕੜੀ ਤਹਿਤ ਵਾਰਡ ਨੰਬਰ 39 ਦੀ ਕੌਂਸਲਰ ਰੀਨਾ ਮਲਹੋਤਰਾ ਅਤੇ ਵਾਰਡ ਨੰਬਰ 23 ਤੋਂ ਕੌਂਸਲਰ ਰਜੇਸ਼ ਕੁਮਾਰ ਗੌਸਪੁਰਾ ਨੇ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਨਗਰ ਨਿਗਮ ਬਟਾਲਾ ਦੀ ਚੋਣ ਧੜੱਲੇ ਨਾਲ ਲੜਨ ਦਾ ਐਲਾਨ ਕੀਤਾ ਹੈ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਨਗਰ ਨਿਗਮ ਦੀਆਂ ਚੋਣਾਂ ਇਕਜੁੱਟ ਹੋ ਕੇ ਪੂਰੀ ਤਾਕਤ ਨਾਲ ਲੜੀਆਂ ਤੇ ਜਿੱਤੀਆਂ ਵੀ ਜਾਣਗੀਆਂ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ 5 ਸਾਲਾਂ ਵਿਚ ਬਟਾਲਾ ਹਲਕੇ ਦੀ ਨੁਹਾਰ ਬਦਲੀ ਲੋਕਾਂ ਨੇ ਕਾਂਗਰਸ ਪਾਰਟੀ ਦਾ ਕੰਮ ਦੇਖਿਆ ਹੋਇਆ ਹੈ ਅਤੇ ਲੋਕ ਇਸ ਵਾਰ ਵੀ ਕਾਂਗਰਸ ਪਾਰਟੀ ਨੂੰ ਹੀ ਆਪਣਾ ਅਸ਼ੀਰਵਾਦ ਦੇਣਗੇ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਜੋ ਮੌਜੂੁਦਾ ਕੌਂਸਲਰ ਸਨ, ਉਹ ਵੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਤਿਆਰ-ਬਰ-ਤਿਆਰ ਹਨ |

ਪਿਛਲੀ ਖ਼ਬਰ ਦਿਲ ਦੇ ਰੋਗਾਂ ਦੀ ਜਾਂਚ ਸੰਬੰਧੀ ਮੈਡੀਕਲ ਕੈਂਪ 11 ਤੋਂ <br/> ਅਗਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ 760 ਲੀਟਰ ਲਾਹਣ ਸਮੇਤ 54 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।