02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪਿਸਤੌਲ ਤੇ ਤਿੰਨ ਜ਼ਿੰਦਾ ਰੌਂਦਾਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 10-05-2026

ਡੇਰਾ ਬਾਬਾ ਨਾਨਕ, 9 ਮਈ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਇਕ ਨੌਜਵਾਨ ਨੂੰ ਅਸਲ੍ਹੇ ਸਮੇਤ ਕਾਬੂ ਕਰਨ 'ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ | ਫੜਿਆ ਗਿਆ ਮੁਜਰਮ ਪੁਲਿਸ ਨੂੰ ਬੇਦੀ ਕਤਲ ਕਾਂਡ 'ਚ ਲੋੜੀਂਦਾ ਸੀ | ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੇਦੀ ਮੈਡੀਕਲ ਸਟੋਰ ਡੇਰਾ ਬਾਬਾ ਨਾਨਕ ਦੇ ਮਾਲਕ ਰਣਦੀਪ ਸਿੰਘ ਬੇਦੀ ਜਿਨ੍ਹਾਂ ਦਾ ਕੁੱਝ ਮਹੀਨੇ ਪਹਿਲਾਂ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੈਡੀਕਲ ਸਟੋਰ 'ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦਾ ਦੋਸ਼ੀ ਪ੍ਰਭਜੋਤ ਮਸੀਹ ਉਰਫ਼ ਨਿੱਕਾ ਪੁੱਤਰ ਮਿੰਟੂ ਮਸੀਹ ਵਾਸੀ ਪਿੰਡ ਕੋਟਲੀ ਅੰਬ ਥਾਣਾ ਅਜਨਾਲਾ ਜੋ ਡੇਰਾ ਬਾਬਾ ਨਾਨਕ ਦੇ ਪਿੰਡ ਦਰਗਾਬਾਦ ਵਿਖੇ ਘੁੰਮ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਸੀਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਉਕਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀ ਨੇ ਆਪਣਾ ਗੁਨਾਹ ਕਬੂਲਦਿਆਂ ਹੋਇਆ ਅੱਜ ਪੁਲਿਸ ਨੂੰ ਸ਼ਾਹਪੁਰ ਜਾਜਨ ਸੱਕੀ ਤੋਂ ਇਕ 30 ਬੋਰ ਦਾ ਪਿਸਤੌਲ ਤੇ ਤਿੰਨ ਜਿੰਦਾ ਰੌਂਦ ਬਰਾਮਦ ਕਰਵਾਏ ਹਨ | ਉਨ੍ਹਾਂ ਦੱਸਿਆ ਕਿ ਉਕਤ ਮੁਜਰਮ ਖ਼ਿਲਾਫ਼ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਦਰਜ ਹੈ | ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਬੇਦੀ ਕਤਲ ਕਾਂਡ ਵਿਚ ਸ਼ਾਮਿਲ 7 ਦੋਸ਼ੀਆਂ ਉੱਪਰ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ 6 ਮੁਜਰਮਾਂ ਨੂੰ ਪੁਲਿਸ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ ਜਦ ਕਿ 7ਵਾਂ ਮੁਜਰਮ ਪ੍ਰਭਜੋਤ ਮਸੀਹ ਅਜੇ ਤੱਕ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਸੀ ਜਿਸ ਨੂੰ ਅੱਜ ਪੁਲਿਸ ਵੱਲੋਂ ਅਸਲ੍ਹੇ ਸਮੇਤ ਕਾਬੂ ਕਰ ਕੇ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਸ਼ਿਵਾਲਿਕ ਡਿਗਰੀ ਕਾਲਜ ਦਾ ਬੀ.ਏ. ਅਤੇ ਬੀ..ਸੀ..ਏ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਦਿਲ ਦੇ ਰੋਗਾਂ ਦੀ ਜਾਂਚ ਸੰਬੰਧੀ ਮੈਡੀਕਲ ਕੈਂਪ 11 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।