02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

29ਵਾਂ ਬਾਬਾ ਕਾਲਾ ਮੈਹਿਰ ਅੰਤਰਰਾਸ਼ਟਰੀ ਤਿੰਨ ਰੋਜ਼ਾ ਖੇਡ ਮੇਲਾ 5 ਜੂਨ ਤੋਂ <br/>

ਅਜੀਤ ਡੈਸਕ 10-05-2026
ਘੁਮਾਣ, 9 ਮਈ (ਬੰਮਰਾਹ)-ਬਾਬਾ ਕਾਲਾ ਮੈਹਿਰ ਸਪੋਰਟਸ ਕਲੱਬ ਸੰਧਵਾਂ ਬਰਿਆਰ ਵਲੋਂ 29ਵੇਂ ਬਾਬਾ ਕਾਲਾ ਮੈਹਿਰ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲੇ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ, ਜਸਬੀਰ ਸਿੰਘ ਜੱਸ ਸੰਧਵਾਂ, ਸਾਬਕਾ ਸਰਪੰਚ ਹਰਮੀਤ ਸਿੰਘ ਸੰਧੂ, ਸੁਖਦੇਵ ਸਿੰਘ ਬਰਿਆਰ ਨੇ ਦੱਸਿਆ ਕਿ ਐੱਨ.ਆਰ.ਆਈ. ਵੀਰਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ 5, 6 ਤੇ 7 ਜੂਨ ਨੂੰ ਸਾਲਾਨਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਧਾਰਮਿਕ ਸਮਾਗਮ ਵੀ ਕਰਵਾਏ ਜਾ ਰਹੇ ਹਨ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਚੱਲਣਗੀਆਂ ਤੇ ਕੀਰਤਨ ਸਮਾਗਮ ਹੋਣਗੇ | ਉਨ੍ਹਾਂ ਕਿਹਾ ਕਿ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ, ਜਸਬੀਰ ਸਿੰਘ ਜੱਸ ਸੰਧਵਾਂ, ਸੁਖਦੇਵ ਸਿੰਘ ਬਰਿਆਰ, ਸਾਬਕਾ ਸਰਪੰਚ ਹਰਮੀਤ ਸਿੰਘ ਸੰਧੂ ਤੋਂ ਇਲਾਵਾ ਸਤਨਾਮ ਸਿੰਘ ਬਰਿਆਰ, ਬਲਬੀਰ ਸਿੰਘ, ਪ੍ਰਕਾਸ਼ ਸਿੰਘ, ਸੁਖਦੇਵ ਸਿੰਘ ਏਐਸਆਈ, ਰੁਪਿੰਦਰ ਸਿੰਘ, ਸੂਬੇਦਾਰ ਸੁਖਜਿੰਦਰ ਸਿੰਘ, ਦਲਬੀਰ ਸਿੰਘ, ਝਿਰਮਲ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਸੂਬੇਦਾਰ ਜਗਦੀਸ਼ ਸਿੰਘ, ਜੋਬਨਪ੍ਰੀਤ ਸਿੰਘ, ਗੋਲਾ ਸੰਧਵਾਂ, ਸ਼ੰਕਰ ਸੰਧਵਾਂ, ਅਕਾਸ ਸੰਧਵਾਂ, ਮੰਨੂ ਸੰਧਵਾਂ, ਜਸਵੰਤ ਸਿੰਘ, ਹਰਜੀਤ ਸਿੰਘ ਸੰਧਵਾਂ, ਕਰਨ ਸੰਧਵਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਪੀ. ਪੀ. ਐਮ. ਈ. ਟੀ. ਦੀ ਪ੍ਰੀਖਿਆ ਲਈ ਅਪਲਾਈ ਕਰਨ ਦੀ ਮਿਤੀ 'ਚ 20 ਮਈ ਤੱਕ ਵਾਧਾ-ਇੰਜੀ: ਕੁਲਵਿੰਦਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।