02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੰਤ ਫਰਾਂਸਿਸ ਸਕੂਲ 'ਚ 'ਮਾਂ ਦਿਵਸ' 'ਤੇ ਕਾਰਡ ਬਣਾਉਣ ਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਅਜੀਤ ਡੈਸਕ 10-05-2026
ਕਲਾਨੌਰ, 9 ਮਈ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਆਈ.ਸੀ.ਐਸ.ਸੀ. ਸੰਤ ਫਰਾਂਸਿਸ ਸਕੂਲ 'ਚ ਪਿ੍ੰਸੀਪਲ ਸਿਸਟਰ ਕਿਰਨ ਰਾਵਤ ਦੀ ਅਗਵਾਈ ਹੇਠ 'ਮਾਂ ਦਿਵਸ' ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ, ਜਿਸ 'ਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਅਧਿਆਪਕਾਂ ਤੋਂ ਇਲਾਵਾ ਬੱਚਿਆਂ ਦਾ ਸਹਿਯੋਗ ਰਿਹਾ | ਇਸ ਮੌਕੇ ਸਕੂਲ 'ਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਦਰਮਿਆਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਭਾਗ ਲਿਆ | 'ਮਾਂ ਦਿਵਸ' ਦੇ ਸਬੰਧ 'ਚ ਕਾਰਡ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ 'ਚ ਬੱਚਿਆਂ ਵਲੋਂ ਪ੍ਰੇਰਣਾਦਾਇਕ ਅਤੇ ਸੰਦੇਸ਼ਪੂਰਵਕ ਕਾਰਡ ਤਿਆਰ ਕਰ ਕੇ ਮਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾਂ ਪ੍ਰਗਟ ਕੀਤੀ ਗਈ, ਜਿਸ ਦੀ ਸਕੂਲ ਦੇ ਪ੍ਰਬੰਧਕਾਂ ਅਤੇ ਪਿ੍ੰਸੀਪਲ ਸਿਸਟਰ ਕਿਰਨ ਰਾਵਤ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਬਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਦੌਰਾਨ 'ਫੈਂਸੀ ਡਰੈੱਸ ਮੁਕਾਬਲਾ' ਬੜੇ ਹੀ ਉਤਸ਼ਾਹ ਤੇ ਖੁਸ਼ੀ ਨਾਲ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਬੱਚਿਆਂ ਪ੍ਰਕਿਰਤੀ ਨਾਲ ਸੰਬਧਿਤ ਪੁਸ਼ਾਕਾਂ ਪਾ ਕੇ ਪੇਸ਼ਕਾਰੀ ਕਰਦਿਆਂ ਆਪਣੀ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸਿਸਟਰ ਕਿਰਨ ਰਾਵਤ ਨੇ ਕਿਹਾ ਕਿ ਇਸ ਤਰ੍ਹਾਂ ਪ੍ਰੋਗਰਾਮ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦੇ ਹਨ ਅਤੇ ਬੱਚਿਆਂ 'ਚ ਮੁਕਾਬਲੇ ਦੀ ਭਾਵਨਾ ਅਤੇ ਸਟੇਜ 'ਤੇ ਪੇਸ਼ਕਾਰੀ ਕਰਨ ਦਾ ਮਨੋਬਲ ਵਧਦਾ ਹੈ |
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦਾ ਵਧਦਾ ਪ੍ਰਭਾਵ ਦੇਖ ਕੇ ਘਬਰਾਈ ਪੰਜਾਬ ਸਰਕਾਰ-ਪਿ੍ਥੀਪਾਲ ਸਿੰਘ ਬਟਾਲਾ ਅਗਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।