03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿ੍ਹਆ ਜਾਵੇ-ਬਾਬਾ ਸੁਖਦੇਵ ਸਿੰਘ ਬੇਦੀ ਪਾਸਪੋਰਟ ਅਤੇ 20 ਡਾਲਰ ਦੀ ਸ਼ਰਤ ਖ਼ਤਮ ਕਰਨ ਦੀ ਵੀ ਕੀਤੀ ਮੰਗ <br/>

ਅਜੀਤ ਡੈਸਕ 10-05-2026
ਡੇਰਾ ਬਾਬਾ ਨਾਨਕ, 9 ਮਈ (ਵਿਜੇ ਸ਼ਰਮਾ)-ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਬਾਬਾ ਸੁਖਦੇਵ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਜਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ | ਇਕ ਵਿਸ਼ੇਸ਼ ਗੱਲਬਾਤ ਦੌਰਾਨ ਬਾਬਾ ਬੇਦੀ ਨੇ ਕਿਹਾ ਕਿ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਸਿੱਖ ਜਗਤ ਦੀਆਂ ਭਾਵਨਾਵਾਂ ਦਾ ਪ੍ਰਤੀਕ ਹੈ, ਜਿਸ ਦੇ ਖੁੱਲੇ ਦਰਸ਼ਨਾਂ ਲਈ ਸੰਗਤਾਂ ਦਿਨ-ਰਾਤ ਲੋਚਦੀਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਹਾਂ ਦੇਸ਼ਾਂ ਦੀ ਆਪਸੀ ਸਹਿਮਤੀ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਵੇ | ਬਾਬਾ ਸੁਖਦੇਵ ਸਿੰਘ ਬੇਦੀ ਨੇ ਭਾਰਤ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਅਤੇ 20 ਡਾਲਰ ਦੀ ਸ਼ਰਤ ਖ਼ਤਮ ਕਰ ਕੇ ਆਧਾਰ ਕਾਰਡ ਰਾਹੀਂ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਸੰਗਤਾਂ ਹੋਰ ਵੀ ਵੱਡੀ ਗਿਣਤੀ 'ਚ ਜਾ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ | ਵਿਸ਼ੇਸ਼ ਜਿਕਰਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਭਾਰਤ ਵਲੋਂ ਪਾਕਿਸਤਾਨ ਖਿਲਾਫ਼ ਕੀਤੇ ਗਏ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਇਹ ਲਾਂਘਾ ਬੰਦ ਪਿਆ ਹੈ |

ਪਿਛਲੀ ਖ਼ਬਰ ਜੂਆ ਖੇਡਦੇ 9 ਕਾਬੂ, ਇਕ ਫਰਾਰ, 2 ਲੱਖ 37 ਹਜ਼ਾਰ ਦੀ ਨਕਦੀ ਅਤੇ ਵਾਹਨ ਬਰਾਮਦ ਅਗਲੀ ਖ਼ਬਰ ਏ. ਵੀ. ਐੱਮ. ਸਕੂਲ ਬਟਾਲਾ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।