03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

2027 'ਚ ਕਾਂਗਰਸ ਦੀ ਸਰਕਾਰ ਬਣਨਾ ਤੈਅ-ਸਤੀਸ਼ ਜੱਟ ਪੰਮਾ <br/>

ਅਜੀਤ ਡੈਸਕ 10-05-2026
ਤਾਰਾਗੜ੍ਹ, 9 ਮਈ (ਸੋਹਨ ਲਾਲ)-ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੀ ਹੈ, ਉਦੋਂ ਤੋਂ ਪੰਜਾਬ ਅੰਦਰ ਭਿ੍ਸ਼ਟਾਚਾਰ, ਗੁੰਡਾਗਰਦੀ ਤੇ ਨਸ਼ੇ ਵਿਚ ਵਾਧਾ ਹੋਇਆ ਹੈ | ਜਦੋਂ ਕਿ ਰੇਤਾ ਮਾਫ਼ੀਆ ਤੇ ਗੈਂਗਸਟਰਾਂ ਦਾ ਬੋਲਬਾਲਾ ਹੈ | ਪਰ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਕਈ ਨੇਤਾ ਪਾਰਟੀ ਛੱਡ ਕੇ ਹੋਰਨਾਂ ਪਾਰਟੀਆਂ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੰੂ ਧੋਖਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਾਕਾਮ ਸਿੱਧ ਹੋਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਜੋ ਸਾਰਿਆਂ ਨੰੂ ਨਾਲ ਲੈ ਕੇ ਚੱਲਦੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾ ਵਿਚ ਕਾਂਗਰਸ ਪਾਰਟੀ ਮਜ਼ਬੂਤ ਪਾਰਟੀ ਬਣ ਕੇ ਵਾਪਸੀ ਕਰੇਗੀ | ਇਸ ਮੌਕੇ ਸਾਬਕਾ ਚੇਅਰਮੈਨ ਰਾਜ ਕੁਮਾਰ ਸਿਹੋੜਾ, ਕੁਲਜੀਤ ਸੈਣੀ, ਵਾਈਸ ਪ੍ਰਧਾਨ ਓ.ਬੀ.ਸੀ ਪੰਜਾਬ ਸਤੀਸ਼ ਸਰਨਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਖੱਤਰੀ ਸਭਾ ਵਿਖੇ ਨਵੇਂ ਬਣਾਏ ਕਮਰਿਆਂ ਦਾ ਉਦਘਾਟਨ ਅਗਲੀ ਖ਼ਬਰ ਮਾਂ ਵਲੋਂ ਬੱਚਿਆਂ ਲਈ ਕੀਤੇ ਯਤਨਾਂ ਨੰੂ ਅਣਗੌਲਿਆ ਨਹੀਂ ਜਾ ਸਕਦਾ- ਰਵਤੇਸ਼ਇੰਦਰਜੀਤ ਸਿੰਘ/ਤਵਤੇਸ਼ਇੰਦਰਜੀਤ ਸਿੰਘ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।