03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਖੱਤਰੀ ਸਭਾ ਵਿਖੇ ਨਵੇਂ ਬਣਾਏ ਕਮਰਿਆਂ ਦਾ ਉਦਘਾਟਨ

ਅਜੀਤ ਡੈਸਕ 10-05-2026
ਪਠਾਨਕੋਟ, 9 ਮਈ (ਸੁਮਿਤ)-ਖੱਤਰੀ ਸਭਾ ਪਠਾਨਕੋਟ ਵਿਖੇ ਚੇਅਰਮੈਨ ਰੋਮੀ ਵਢੇਰਾ ਅਤੇ ਪ੍ਰਧਾਨ ਚੰਦਨ ਮਹਿੰਦਰੂ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਿਨ੍ਹਾਂ ਵਲੋਂ ਨਵੇਂ ਬਣੇ ਦੋ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਵੇਂ ਕਮਰਿਆਂ ਦੇ ਨਿਰਮਾਣ ਨਾਲ ਸਭਾ ਦੀਆਂ ਗਤੀਵਿਧੀਆਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ 'ਚ ਮਦਦ ਮਿਲੇਗੀ | ਉਨ੍ਹਾਂ ਨੇ ਖੱਤਰੀ ਸਭਾ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਨੂੰ ਜੋੜਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਚੇਅਰਮੈਨ ਰੋਮੀ ਵਢੇਰਾ ਅਤੇ ਪ੍ਰਧਾਨ ਚੰਦਨ ਮਹਿੰਦਰੂ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਲਬਧੀ ਸਾਰੇ ਮੈਂਬਰਾਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਦੇ ਮਸਲਿਆਂ ਨੂੰ ਲੈ ਕੇ ਸਵਰਨ ਸਲਾਰੀਆਂ ਨੂੰ ਮਿਲਿਆ ਰਾਵਾਧਸ ਦਾ ਵਫ਼ਦ ਅਗਲੀ ਖ਼ਬਰ 2027 'ਚ ਕਾਂਗਰਸ ਦੀ ਸਰਕਾਰ ਬਣਨਾ ਤੈਅ-ਸਤੀਸ਼ ਜੱਟ ਪੰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।