04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਖੱਤਰੀ ਸਭਾ ਤੋਂ ਬ੍ਰਾਹਮਣ ਸਭਾ ਰਾਹੀਂ ਖੱਡੀ ਪੁਲ ਤੱਕ ਸੜਕ ਨਿਰਮਾਣ ਕਾਰਜ ਸ਼ੁਰੂ

ਅਜੀਤ ਡੈਸਕ 10-05-2026
ਪਠਾਨਕੋਟ, 9 ਮਈ (ਸੰਧੂ)-ਵਾਰਡ ਨੰਬਰ 5 ਵਿਚ ਖੱਤਰੀ ਸਭਾ ਤੋਂ ਬ੍ਰਾਹਮਣ ਸਭਾ ਵਲੋਂ ਖੱਡੀ ਪੁਲ ਤੱਕ ਜਾਣ ਵਾਲੀ ਸੜਕ ਕਾਫੀ ਸਮੇਂ ਤੋਂ ਖ਼ਰਾਬ ਹਾਲਤ ਵਿਚ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਅੱਜ ਆਪ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ | ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਵਾਰਡ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਯੂਥ ਮਾਝਾ ਜੋਨ ਪ੍ਰਭਾਰੀ ਅਭੀ ਸ਼ਰਮਾ, ਵਾਰਡ ਇੰਚਾਰਜ ਸੁਸ਼ਮਾ ਦੇਵੀ, ਵਾਰਡ ਵਾਸੀ ਅਤੇ ਦੁਕਾਨਦਾਰ ਵੀ ਮੌਜੂਦ ਸਨ | ਸਾਰੇ ਹਾਜ਼ਰ ਲੋਕਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਲਾਕੇ ਦੀ ਪੁਰਾਣੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਾਪਤ ਹੋਣਗੀਆਂ | ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਦੇ ਯਤਨਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ ਵਿਚ 10345 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਐੱਸ.ਸੀ. ਵਿੰਗ ਨੂੰ ਮਜ਼ਬੂਤ ਬਣਾ ਕੇ ਲੋਕਾਂ ਦੀ ਆਵਾਜ਼ ਨੂੰ ਕੀਤਾ ਜਾਵੇਗਾ ਬੁਲੰਦ-ਠੇਕੇਦਾਰ ਅਮਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।