28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਦਾਰਾਪੁਰ ਦੀ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ <br/>

ਅਜੀਤ ਡੈਸਕ 11-05-2026
ਕਾਹਨੂੰਵਾਨ/ਭੈਣੀ ਮੀਆਂ ਖਾਂ, 10 ਮਈ (ਨਿਸ਼ਾਨ ਸਿੰਘ ਚਾਹਲ, ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਦਾਰਾਪੁਰ ਵਿਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ | ਮਿ੍ਤਕਾ ਦੇ ਪੇਕੇ ਪਰਿਵਾਰ ਵਲੋਂ ਉਸ ਦੇ ਸਹੁਰਿਆਂ 'ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਹਨ | ਮਿ੍ਤਕਾ ਦੇ ਪਿਤਾ ਰਾਜੂ ਮਸੀਹ ਵਾਸੀ ਆਲੀਨੰਗਲ ਥਾਣਾ ਦੌਰਾਂਗਲਾ ਨੇ ਦੱਸਿਆ ਕਿ ਉਸ ਦੀ ਪੁੱਤਰੀ ਜਿੰਦਰ 4 ਸਾਲ ਪਹਿਲਾਂ ਲੱਕੀ ਮਸੀਹ ਵਾਸੀ ਦਾਰਾਪੁਰ ਨਾਲ ਵਿਆਹੀ ਸੀ | ਉਸ ਦਾ ਪਤੀ ਵਿਆਹ ਤੋਂ ਥੋੜ੍ਹੀ ਦੇਰ ਬਾਅਦ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਸੀ | ਅੱਜ ਸਵੇਰੇ ਉਸ ਦੀ ਪੁੱਤਰੀ ਜਿੰਦਰ ਦੇ ਪਤੀ ਲੱਕੀ ਮਸੀਹ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਦੱਸਿਆ ਕਿ ਜਿੰਦਰ ਦੀ ਸਿਹਤ ਠੀਕ ਨਹੀਂ ਹੈਠ ਅਸੀਂ ਜਦੋਂ ਪਿੰਡ ਦਾਰਾਪੁਰ ਪੁੱਜੇ ਤਾਂ ਦੇਖਿਆ ਕਿ ਮੇਰੀ ਪੁੱਤਰੀ ਜਿੰਦਰ ਦੀ ਮੌਤ ਹੋ ਚੁੱਕੀ ਸੀ | ਸਾਨੂੰ ਸ਼ੱਕ ਹੈ ਕਿ ਮੇਰੀ ਬੇਟੀ ਜਿੰਦਰ ਦੀ ਉਸ ਦੇ ਪਤੀ ਲੱਕੀ ਮਸੀਹ ਨਾਲ ਦੁਬਾਰਾ ਹੋਏ ਲੜਾਈ-ਝਗੜੇ ਦੌਰਾਨ ਉਸ ਦੀ ਜਾਨ ਚਲੀ ਗਈ | ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਭੈਣੀ ਮੀਆਂ ਖਾਂ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਲੜਕੀ ਜਿੰਦਰ ਦੇ ਪਿਤਾ ਰਾਜੂ ਮਸੀਹ ਵਲੋਂ ਲਿਖਾਏ ਗਏ ਬਿਆਨਾਂ ਦੇ ਆਧਾਰ 'ਤੇ ਮਿ੍ਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ ਹੈ | ਪੋਸਟਮਾਰਟਮ ਦੀ ਰਿਪੋਰਟ ਦੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਗੁਰਦਾਸਪੁਰ 'ਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਤੇ ਈ.ਡੀ. ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਭਿ੍ਸ਼ਟ ਨੇਤਾਵਾਂ ਤੇ ਅਫ਼ਸਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ- ਬੁੱਟਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।