28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦਾਸਪੁਰ 'ਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਤੇ ਈ.ਡੀ. ਵਿਰੁੱਧ ਰੋਸ ਪ੍ਰਦਰਸ਼ਨ

ਅਜੀਤ ਡੈਸਕ 11-05-2026

ਗੁਰਦਾਸਪੁਰ, 10 ਮਈ (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਵਲੋਂ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਥਿਤ ਮਿਲੀਭੁਗਤ ਨਾਲ ਮੰਤਰੀਆਂ ਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਛਾਪੇਮਾਰੀ ਕਰਕੇ ਉਨ੍ਹਾਂ ਨੰੂ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਦੇ ਵਿਰੋਧ ਵਿਚ ਗੁਰਦਾਸਪੁਰ ਦੇ ਹਨੂਮਾਨ ਚੌਕ ਵਿਚ ਪੰਜਾਬ ਦੇ ਉਪ ਪ੍ਰਧਾਨ ਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜੋਬਨ ਸਿੰਘ ਰੰਧਾਵਾ ਤੇ ਹਲਕਾ ਇੰਚਾਰਜ ਰਮਨ ਬਹਿਲ ਦੀ ਸਾਂਝੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਈ.ਡੀ. ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੋਦੀ ਖਿਲਾਫ਼ ਆਪਣੀ ਭੜਾਸ ਕੱਢੀ | ਉਪਰੋਕਤ ਆਗੂਆਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਪੰਜਾਬ ਦੇ ਵਿਰੁੱਧ ਰਹੀ ਹੈ ਅਤੇ ਇਨ੍ਹਾਂ ਦੀਆਂ ਕੋਝੀਆਂ ਚਾਲਾਂ ਤੋਂ ਪਹਿਲਾਂ ਹੀ ਪੰਜਾਬ ਦੇ ਲੋਕ ਕਾਫੀ ਦੁਖੀ ਹਨ ਤੇ ਹੁਣ ਪੰਜਾਬ ਅੰਦਰ ਗ਼ਲਤ ਪ੍ਰਚਾਰ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਨੰੂ ਭੰਗ ਕਰ ਰਹੇ ਹਨ | ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰਨ ਦੇ ਨਾਲ ਇਸ ਦੀਆਂ ਗ਼ਲਤ ਗਤੀਵਿਧੀਆਂ ਨੰੂ ਪੰਜਾਬ ਅੰਦਰ ਸਫਲ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਕ ਸਾਜਿਸ਼ ਤਹਿਤ ਬੰਬ ਧਮਾਕੇ ਕਰਵਾ ਕੇ ਲੋਕਾਂ ਅੰਦਰ ਫਿਰਕਾਪ੍ਰਸਤੀ ਪੈਦਾ ਕੀਤੀ ਜਾ ਰਹੀ ਹੈ, ਪਰ ਮਾਨ ਸਰਕਾਰ ਪੰਜਾਬ ਅੰਦਰ ਭਾਜਪਾ ਨੰੂ ਪੈਰ ਨਹੀਂ ਜਮਾਉਣ ਦੇਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਵਿਕਾਸ ਦੀ ਲਹਿਰ ਛੇੜੀ ਹੋਈ ਹੈ | ਭਾਂਜਪਾ ਇਸ ਨੰੂ ਬਰਾਦਸ਼ਤ ਨਹੀਂ ਕਰ ਪਾ ਰਹੀ ਹੈ | ਜਿਸ ਕਰਕੇ ਪੰਜਾਬ ਦੀ ਸ਼ਾਂਤੀ ਨੰੂ ਹਰ ਹੀਲੇ ਭੰਗ ਕਰਕੇ ਆਪਣੀ ਹੋਂਦ ਬਣਾਉਣ ਵਿਚ ਲੱਗੀ ਹੋਈ ਹੈ | ਲੋਕ ਭਾਜਪਾ ਦੀਆਂ ਧੱਕੇਸ਼ਾਹੀਆਂ ਦਾ ਹਮੇਸ਼ਾ ਵਿਰੋਧ ਕਰਦੇ ਆ ਰਹੇ ਹਨ | ਉਨ੍ਹਾਂ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਰਾਜਨੀਤਿਕ ਵਿਰੋਧੀਆਂ ਨੰੂ ਦਬਾਉਣ ਲਈ ਈ.ਡੀ. ਦਾ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹੱਕਾਂ 'ਤੇ ਲਗਾਤਾਰ ਹੱਲਾ ਬੋਲਿਆ ਜਾ ਰਿਹਾ ਹੈ | ਜਿਸ ਨੰੂ ਪੰਜਾਬ ਸਰਕਾਰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਗੁਰਦੀਪ ਸਿੰਘ ਰੰਧਾਵਾ ਫਤਿਹਗੜ੍ਹ ਚੂੜ੍ਹੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ, ਗੁਰਦਾਸਪੁਰ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ ਪਿੰਟਾ ਨੇ ਹਿੱਸਾ ਲਿਆ | ਸਾਰੇ ਆਗੂਆਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਦੀ ਕੋਈ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਦਾ ਡਟਵਾਂ ਵਿਰੋਧ ਕਰਨ ਲਈ ਸੰਘਰਸ਼ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ 15 ਨੂੰ ਚੰਡੀਗੜ੍ਹ ਧਰਨੇ 'ਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਪੁੱਜਣਗੇ- ਲਾਡੀ ਘੁਮਾਣ ਅਗਲੀ ਖ਼ਬਰ ਪਿੰਡ ਦਾਰਾਪੁਰ ਦੀ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।