ਊਧਨਵਾਲ, 10 ਮਈ (ਪਰਗਟ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਬੀਤੇ ਦਿਨੀਂ ਪਾਰਟੀ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਗਿਆ | ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਪਾਰਟੀ ਨੇ ਐੱਸ.ਸੀ. ਵਿੰਗ ਦਾ ਸੂਬਾ ਸਲਾਹਕਾਰ ਪ੍ਰੀਸ਼ਦ ਮੈਂਬਰ ਨਿਯੁਕਤ ਕੀਤਾ ਗਿਆ | ਮਨਦੀਪ ਸਿੰਘ ਰੰਗੜ ਨੰਗਲ ਨਵੀਂ ਜ਼ਿੰਮੇਵਾਰੀ ਮਿਲਣਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਰਕਰਾਂ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ ਨੇ ਕੀਤਾ | ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਮਲਿਕ ਅਰਜੁਨ ਖੜਗੇ, ਰਾਹੁਲ ਗਾਂਧੀ, ਰਾਜਿੰਦਰਪਾਲ ਗੌਤਮ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾ. ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ, ਸੁਧੀਰ ਚੌਧਰੀ, ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਨਵੀਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਮੈਂ ਅਤੇ ਸਾਡੀ ਪੂਰੀ ਟੀਮ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲ ਰਹੀ ਹੈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਵਿਚ ਪਹੁੰਚਾਉਣ ਲਈ ਜੀਅ ਤੋੜ ਮਿਹਨਤ ਕਰ ਰਹੀ ਹੈ |