28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਲਾਂਘਾ ਤੁਰੰਤ ਖੋਲਿਆ ਜਾਵੇ : ਪਰਜਾਪਤ ਸਭਾ

ਅਜੀਤ ਡੈਸਕ 11-05-2026
ਕਲਾਨੌਰ, 10 ਮਈ (ਪੁਰੇਵਾਲ)-ਪਾਕਿਸਤਾਨ 'ਚ ਸਥਿਤ ਨਾਰੋਵਾਲ ਵਿਖੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਿਛਲੇ ਸਾਲ ਤੋਂ ਬੰਦ ਪਿਆ ਲਾਂਘਾ ਖੋਲਣ ਲਈ ਪਰਜਾਪਤ ਸਭਾ ਪੰਜਾਬ ਦੇ ਨੁਮਾਇੰਦਿਆਂ ਵਲੋਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ | ਇਸ ਸਬੰਧੀ ਪਰਜਾਪਤ ਸਭਾ ਦੇ ਆਗੂ ਜਥੇ. ਰਣਜੀਤ ਸਿੰਘ ਕਲਾਨੌਰ, ਬਲਵੰਤ ਸਿੰਘ ਸਵਾਮੀਂ, ਹਰਬੰਸ ਸਿੰਘ ਜੀਓਜੁਲਾਈ, ਤੇਜਿੰਦਰ ਸਿੰਘ, ਕਰਨੈਲ ਸਿੰਘ, ਸੋਨੂੰ, ਰਾਜੇਸ਼ ਕੁਮਾਰ ਪਨਸੋਤਰਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦਾ ਕੁਝ ਸਮਾਂ ਬਤੀਤ ਕੀਤਾ ਸੀ ਅਤੇ ਹਰੇਕ ਗੁਰੂ ਨਾਨਕ ਨਾਮ ਲੇਵਾ ਸੰਗਤ ਦੀ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਦੀ ਤਾਂਘ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੰਗਤਾਂ ਦੀਆਂ ਅਰਦਾਸਾਂ ਨੂੰ ਬੂਰ ਪਿਆ ਤੇ ਲਾਂਘਾ ਸ਼ੁਰੂ ਹੋ ਗਿਆ ਤੇ ਸੰਗਤਾਂ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਾਕਿਤਸਾਨ 'ਚ ਸਥਿਤ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋ ਰਹੀਆਂ ਸਨ, ਜਦਕਿ ਬੀਤੇ ਸਾਲ ਪਹਿਲਗਾਮ ਵਿਖੇ ਹੋਏ ਹਮਲੇ ਤੋਂ ਬਾਅਦ ਭਾਰਤ-ਪਾਕਿ 'ਚ ਬਣੇ ਤਣਾਅ ਤੋਂ ਬਾਅਦ ਇਹ ਲਾਂਘਾ ਬੰਦ ਹੋ ਗਿਆ ਸੀ | ਪਰਜਾਪਤ ਸਭਾ ਦੇ ਨੁਮਾਇੰਦਿਆਂ ਕਿਹਾ ਕਿ ਵਾਹਗਾ ਅਟਾਰੀ ਸਰਹੱਦ ਰਾਹੀਂ ਆਵਾਜਾਈ ਸਮੇਤ ਸੰਗਤਾਂ ਵੀ ਪਾਕਿਸਤਾਨ 'ਚ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੀਆਂ ਹਨ, ਜਦਕਿ ਡੇਰਾ ਬਾਬਾ ਨਾਨਕ ਵਿਖੇ ਸਥਿਤ ਕੋਰੀਡੋਰ ਨੂੰ ਪਿਛਲੇ ਸਾਲ ਤੋਂ ਹੀ ਬੰਦ ਕੀਤਾ ਗਿਆ ਹੈ, ਜਿਸ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਤੋਂ ਸੰਗਤਾਂ ਵਾਂਝੀਆਂ ਹਨ | ਆਗੂਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਡੇਰਾ ਬਾਬਾ ਨਾਨਕ ਲਾਂਘਾ ਖੋਲ ਕੇ ਗੁਰਦੁਆਰਾ ਸ੍ਰੀ
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਆਪਣੀ ਮੌਜੂਦਗੀ 'ਚ ਖੇਤਾਂ 'ਚ ਲੱਗੀ ਅੱਗ ਨੂੰ ਬੁਝਾਇਆ ਅਗਲੀ ਖ਼ਬਰ ਰਮਨ ਸਿਆਲ ਅਤੇ ਪ੍ਰਦੀਪ ਸਿਆਲ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।