28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹੋਏ ਨਤਮਸਤਕ ਨਵ ਨਿਯੁਕਤ ਪ੍ਰਧਾਨ ਨੂੰ ਗੁਰਦੁਆਰਾ ਕਮੇਟੀ ਵਲੋਂ ਕੀਤਾ ਗਿਆ ਸਨਮਾਨਿਤ

ਅਜੀਤ ਡੈਸਕ 11-05-2026
ਘੱਲੂਘਾਰਾ ਸਾਹਿਬ, 10 ਮਈ (ਪਰਮ ਮਿਨਹਾਸ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਈ ਸਤਿੰਦਰਜੀਤ ਸਿੰਘ ਗਿੱਲ ਸਾਥੀਆਂ ਸਮੇਤ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਨਤਮਸਤਕ ਹੋਏ | ਨਵ-ਨਿਯੁਕਤ ਪ੍ਰਧਾਨ ਨੂੰ ਗੁਰਦੁਆਰਾ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਪੰਥ ਵਲੋਂ ਸੇਵਾ ਮਿਲੀ ਹੈ, ਉਸ ਨੂੰ ਨਿਮਾਣੇ ਸਿੱਖ ਵਜੋਂ ਨਿਭਾਉਣਗੇ | ਜ਼ਿਲ੍ਹੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਵਰਕਰਾਂ ਅਤੇ ਸੰਗਤਾਂ ਨਾਲ ਰਾਬਤਾ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਮਾ. ਜੌਹਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸਿਆਸੀ ਤਾਲਮੇਲ ਹੋ ਚੁੱਕਾ ਹੈ, ਇਸ ਲਈ ਜ਼ਿਲ੍ਹੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੋਰ ਤਕੜੀ ਹੋਵੇਗੀ | ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਪੰਜਾਬ ਵਿਚ ਖਾਲਸੇ ਦਾ ਰਾਜ ਨਹੀਂ ਚਾਹੁੰਦੀ | ਉਨ੍ਹਾਂ ਕਿਹਾ ਕਿ ਖਾਲਸਾ ਰਾਜ ਮਤਲਬ ਲੋਕਾਂ ਦਾ ਰਾਜ, ਉਨ੍ਹਾਂ ਲੋਕਾਂ ਦਾ ਰਾਜ ਹੈ, ਜੋ ਰਵਾਇਤੀ ਸਿਆਸਤ ਨੂੰ ਇਨਕਾਰ ਕੇ ਹੱਕ-ਸੱਚ ਦੀ ਗੱਲ ਕਰਦੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਤੇ ਪੂਰੇ ਪੰਜਾਬ ਵਿਚ ਇਸ ਤਾਲਮੇਲ ਨੂੰ ਹੋਰ ਅੱਗੇ ਵਧਾਇਆ ਜਾਵੇਗਾ | ਇਸ ਮੌਕੇ ਪਿ੍ੰਸ ਕਾਹਨੂੰਵਾਨ, ਮਨਜੀਤ ਸਿੰਘ ਪਾਹੜਾ, ਜਸਵਿੰਦਰ ਸਿੰਘ ਕਾਹਨੂੰਵਾਨ, ਦਲਬੀਰ ਸਿੰਘ ਚਾਹਲ, ਲਵਪ੍ਰੀਤ ਸਿੰਘ, ਕੈਪਟਨ ਕੁਲਦੀਪ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਦਲੇਰ ਸਿੰਘ ਪਾਹੜਾ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦੀਨਾਨਗਰ ਸ਼ਹਿਰ ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਆਪਣੀ ਮੌਜੂਦਗੀ 'ਚ ਖੇਤਾਂ 'ਚ ਲੱਗੀ ਅੱਗ ਨੂੰ ਬੁਝਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।