29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

ਅਜੀਤ ਡੈਸਕ 11-05-2026
ਤਿੱਬੜ, 10 ਮਈ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਮਾਨ ਸਰਕਾਰ ਦਾ ਪੰਜਾਬ ਲਈ ਇਕ ਵਰਦਾਨ ਸਾਬਤ ਹੋ ਰਿਹਾ ਹੈ | ਜਿਸ ਦੇ ਚੱਲਦੇ ਅੱਜ ਇਲਾਕੇ ਦਾ ਦੌਰਾ ਕਰਦੇ ਸਮੇਂ ਤਿੱਬੜ ਥਾਣੇ ਤੋਂ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਟੀਮ ਵਲੋਂ ਛਾਪੇਮਾਰੀ ਕਰਨ ਸਮੇਂ ਬੱਬੇਹਾਲੀ ਨੇੜੇ ਪੁਲ ਨਹਿਰ ਦੀ ਪੱਟੜੀ ਤੋਂ ਤਿੱਬੜੀ ਵਾਲੇ ਪਾਸਿਉਂ ਇਕ ਮੋਨਾ ਆਦਮੀ ਸਕੂਟਰੀ ਨੰਬਰ ਪੀ.ਬੀ. 06ਏ.ਟੀ. 0547 ਜੁਪੀਟਰ 'ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੰੂ ਪੁਲਿਸ ਨੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਦੋਸ਼ੀ ਦੀ ਪਹਿਚਾਣ ਰਾਹੁਲ ਭੱਟੀ ਉਰਫ਼ ਬੌਬੀ ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਔਜਲਾ ਵਜੋਂ ਹੋਈ ਹੈ | ਪੁਲਿਸ ਨੇ ਦੋਸ਼ੀ ਤੇ ਸਕੂਟਰੀ ਨੂੰ ਹਿਰਾਸਤ 'ਚ ਲੈ ਲਿਆ ਤੇ ਤਿੱਬੜ ਥਾਣੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਸੰਘਰਸ਼ ਦਾ ਬਸਪਾ ਵਲੋਂ ਕੀਤਾ ਸਮਰਥਨ ਅਗਲੀ ਖ਼ਬਰ ਦੀਨਾਨਗਰ ਸ਼ਹਿਰ ਦੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।