29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਵਿਖੇ ਮਾਂ ਦਿਵਸ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 11-05-2026
ਬਟਾਲਾ, 10 ਮਈ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੇ ਵਿਦਿਆਰਥੀਆਂ ਵਲੋਂ ਮਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਇਕ ਭਾਵੁਕ ਅਤੇ ਸਿੱਖਿਆਦਾਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਗੀਤਾਂ ਅਤੇ ਭਾਸ਼ਣ ਰਾਹੀਂ ਜੀਵਨ ਵਿਚਲੀ ਮਾਂ ਦੇ ਰਿਸ਼ਤੇ ਦੀ ਮਹੱਤਤਾ 'ਤੇ ਚਾਨਣਾ ਪਾਇਆ ਗਿਆ | 8ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਸਕਿੱਟ ਰਾਹੀਂ ਜ਼ਿੰਦਗੀ ਵਿਚ ਮਾਂ ਦੀ ਲੋੜ ਸਬੰਧੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ: ਹਰਚਰਨ ਸਿੰਘ ਰੰਧਾਵਾ, ਐੱਮ.ਡੀ. ਰਜਿੰਦਰ ਸਿੰਘ ਰੰਧਾਵਾ, ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਰੰਧਾਵਾ, ਉਪ ਪਿੰ੍ਰਸੀਪਲ ਸੁਖਮਿੰਦਰ ਕੌਰ, ਸੀਨੀਅਰ ਲੈਕਚਰਾਰ ਗੁਰਮੀਤ ਕੌਰ, ਗੁਰਕੀਰਤ ਸਿੰਘ ਰੰਧਾਵਾ, ਸੀਨੀਅਰ ਕੋਆਰਡੀਨੇਟਰ ਮਨਪ੍ਰੀਤ ਕੌਰ, ਰਾਜਬੀਰ ਸਿੰਘ ਅਤੇ ਸਮੂਹ ਸਟਾਫ਼ ਤੇ ਵਿਦਿਆਰਥਾੀ ਹਾਜ਼ਰ ਸਨ | ਅੰਤ ਵਿਚ ਪਿ੍ੰਸੀਪਲ ਅਮਨਦੀਪ ਕੌਰ ਰੰਧਾਵਾ ਨੇ ਮਾਂ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਂ ਦੀ ਕਦਰ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਮਾਂ ਹੀ ਸਾਡੀ ਸਭ ਤੋਂ ਵੱਡੀ ਸ਼ੁਭਚਿੰਤਕ ਹੁੰਦੀ ਹੈ | ਇਸ ਲਈ ਸਾਨੂੰ ਆਪਣੀ ਮਾਂ ਨੂੰ ਬਣਦਾ ਮਾਣ ਦੇਣਾ ਚਾਹੀਦਾ ਹੈ | ਪ੍ਰੋਗਰਾਮ ਨਹਿਰੂ ਹਾਊਸ ਦੇ ਇੰਚਾਰਜ ਮੈਡਮ ਗਗਨ ਦੀ ਅਗਵਾਈ ਵਿਚ ਕੀਤਾ ਗਿਆ | ਸਟੇਜ ਸੰਚਾਲਨ ਦਾ ਕੰਮ ਮੈਡਮ ਸੁਨੇਹਾ ਅਤੇ ਸ਼ੈਲੀ ਵਲੋਂ ਨਿਭਾਇਆ ਗਿਆ |
ਪਿਛਲੀ ਖ਼ਬਰ ਗੁਰਪਿੰਦਰ ਸਿੰਘ ਬਣੇ ਕੰਪਿਊਟਰ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਗਲੀ ਖ਼ਬਰ ਮਾਂ ਦਿਵਸ ਨੂੰ ਸਮਰਪਿਤ ਸੇਂਟ ਸੋਲਜਰ ਸਕੂਲ 'ਚ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।