29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਈ.ਡੀ. ਦੀ ਕਾਰਵਾਈ ਲੋਕਤੰਤਰ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼-ਠੇਕੇਦਾਰ ਅਮਰਜੀਤ ਸਿੰਘ <br/>

ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੰਧੂ)-ਈ.ਡੀ. ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਐਸ.ਸੀ. ਵਿੰਗ ਦੇ ਇੰਚਾਰਜ ਅਤੇ ਵਿਧਾਨ ਸਭਾ ਚੋਣਾਂ 2017 ਦੌਰਾਨ ਭੋਆ ਹਲਕੇ ਤੋਂ ਪਾਰਟੀ ਉਮੀਦਵਾਰ ਰਹੇ ਠੇਕੇਦਾਰ ਅਮਰਜੀਤ ਸਿੰਘ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਜਾਰੀ ਬਿਆਨ ਵਿਚ ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦਾ ਇਸ ਤਰ੍ਹਾਂ ਰਾਜਨੀਤਿਕ ਦਬਾਅ ਹੇਠ ਵਰਤੋਂ ਕਰਨਾ ਲੋਕਤੰਤਰ ਲਈ ਖ਼ਤਰਨਾਕ ਸੰਕੇਤ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਰ ਪਾਰਟੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਦੀ ਲੋਕਪੱਖੀ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਘਬਰਾ ਕੇ ਵਿਰੋਧੀ ਧਿਰਾਂ ਸਾਜ਼ਿਸ਼ਾਂ ਰਚ ਰਹੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸੱਚਾਈ ਜਲਦ ਹੀ ਸਾਹਮਣੇ ਆਵੇਗੀ ਅਤੇ ਲੋਕ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਜਵਾਬ ਆਉਣ ਵਾਲੇ ਸਮੇਂ ਵਿਚ ਦੇਣਗੇ | ਠੇਕੇਦਾਰ ਅਮਰਜੀਤ ਸਿੰਘ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਸੱਚ ਅਤੇ ਲੋਕ ਹਿਤਾਂ ਲਈ ਲੜਦੀ ਰਹੇਗੀ |

ਪਿਛਲੀ ਖ਼ਬਰ 48ਵੀਂ ਵਾਰ ਖ਼ੂਨਦਾਨ ਕਰ ਰਹੇ ਪ੍ਰਦੀਪ ਕੁਮਾਰ ਕਰ ਰਹੇ ਹੋਰਨਾਂ ਨੂੰ ਪ੍ਰੇਰਿਤ ਅਗਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।