30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੇ ਭਰੇ ਫਾਰਮ

ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੁਮਿਤ)-ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਪਾਰਟੀ ਦਫ਼ਤਰ 'ਚ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਦੀ ਅਗਵਾਈ ਵਿਚ ਉਮੀਦਵਾਰਾਂ ਦੇ ਨਾਮੀਨੇਸ਼ਨ ਫਾਰਮ ਜਮਾਂ ਕਰਵਾਏ ਗਏ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ, ਰੋਹਿਤ ਸਿਆਲ, ਸੌਰਭ ਬਹਿਲ, ਸਮੀਰ ਸ਼ਾਰਦਾ ਤੇ ਰੇਖਾ ਮਣੀ ਸ਼ਰਮਾ ਖ਼ਾਸ ਤੌਰ 'ਤੇ ਮੌਜੂਦ ਸਨ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਰਕੁਨਾਂ ਤੇ ਸਮਰਥਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਪਾਰਟੀ ਅਨੁਸਾਰ ਹਰ ਵਾਰਡ ਤੋਂ ਚਾਰ ਤੋਂ ਪੰਜ ਲੋਕ ਉਮੀਦਵਾਰ ਬਣਨ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ | ਇਸ ਨਾਲ ਸਾਫ਼ ਹੈ ਕਿ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਸਮਰਥਨ ਮਿਲ ਰਿਹਾ ਹੈ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਤੇ ਜਨਹਿਤ ਦੇ ਮੁੱਦਿਆਂ ਨੂੰ ਧਿਆਨ 'ਚ ਰੱਖ ਕੇ ਚੋਣ ਮੈਦਾਨ ਵਿਚ ਉਤਰ ਰਹੀ ਹੈ | ਉਨ੍ਹਾਂ ਦਾ ਦਾਅਵਾ ਹੈ ਕਿ ਲੋਕ ਪਾਰੰਪਰਿਕ ਪਾਰਟੀਆਂ ਤੋਂ ਨਿਰਾਸ਼ ਹਨ ਤੇ ਇਸ ਵਾਰ ਨਗਰ ਨਿਗਮ ਵਿਚ ਬਦਲਾਅ ਚਾਹੁੰਦੇ ਹਨ | ਪਾਰਟੀ ਦੇ ਅਧਿਕਾਰੀਆਂ ਨੇ ਕਾਰਕੁਨਾਂ ਨੂੰ ਇਕਜੱੁਟ ਹੋ ਕੇ ਚੋਣ ਤਿਆਰੀਆਂ 'ਚ ਲੱਗਣ ਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਟਰਾਂਸਫ਼ਾਰਮਰ ਲੱਗਣ 'ਤੇ ਪੰਚਾਇਤ ਦਾ ਧੰਨਵਾਦ ਅਗਲੀ ਖ਼ਬਰ ਬੀ.ਐਸ.ਐਫ. ਤੇ ਸੈਨਾ ਨੂੰ ਲੈ ਕੇ ਆਕਰਸ਼ਨ ਕਾਲਜ 'ਚ ਕੀਤੀ ਮੌਕ ਡਰਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।