30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 11-05-2026
ਸ਼ਾਹਪੁਰ ਕੰਢੀ, 10 ਮਈ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਨਸ਼ਾ ਵੇਚਣ ਵਾਲੇ ਨੌਜਵਾਨ ਨੰੂ 4 ਗ੍ਰਾਮ 98 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਸੁੰਦਰ ਸਿੰਘ ਪੁਲਿਸ ਪਾਰਟੀ ਨਾਲ ਰਣਜੀਤ ਸਾਗਰ ਡੈਮ ਦੇ ਖੰਡਰ ਕਵਾਟਰ ਵੱਲ ਗਸ਼ਤ ਕਰ ਰਿਹਾ ਸੀ ਤਾਂ ਉੱਥੇ ਆਪਣੀ ਐਕਟਿਵਾ 'ਤੇ ਖੜੇ ਨੌਜਵਾਨ ਨੇ ਪੁਲਿਸ ਪਾਰਟੀ ਨੰੂ ਦੇਖ ਕੇ ਆਪਣੀ ਜੇਬ 'ਚੋਂ ਲਿਫਾਫਾ ਕੱਢ ਕੇ ਸੁੱਟ ਦਿੱਤਾ | ਜਦੋਂ ਪੁਲਿਸ ਪਾਰਟੀ ਨੇ ਲਿਫਾਫਾ ਚੈੱਕ ਕੀਤਾ ਤਾਂ ਉਸ ਵਿਚੋਂ 4 ਗ੍ਰਾਮ 98 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਨੌਜਵਾਨ ਪਿ੍ੰਸ ਪੁੱਤਰ ਕੇਵਲ ਸਿੰਘ ਨੰੂ ਐਨ.ਡੀ.ਪੀ.ਐਸ. ਤਹਿਤ ਗਿ੍ਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਪੰਜਾਬ ਦੇ ਸਕੂਲਾਂ 'ਚ ਅੱਜ 'ਨੈਸ਼ਨਲ ਟੈਕਨਾਲੋਜੀ ਦਿਵਸ 2026' ਮਨਾਇਆ ਜਾਵੇਗਾ ਅਗਲੀ ਖ਼ਬਰ ਟਰਾਂਸਫ਼ਾਰਮਰ ਲੱਗਣ 'ਤੇ ਪੰਚਾਇਤ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।