30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਮ ਆਦਮੀ ਪਾਰਟੀ ਵਲੋਂ ਭਾਜਪਾ ਦੀਆਂ ਧੱਕੇਸ਼ਾਹੀਆਂ ਤੇ ਈ.ਡੀ. ਦੀ ਦੁਰਵਰਤੋਂ ਦੇ ਵਿਰੋਧ 'ਚ ਪ੍ਰਦਰਸ਼ਨ

ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੁਮਿਤ)-ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਅੱਜ ਆਮ ਆਦਮੀ ਪਾਰਟੀ ਦੇ ਪਠਾਨਕੋਟ ਜ਼ਿਲ੍ਹਾ ਸੰਗਠਨ ਵਲੋਂ ਭਾਜਪਾ ਦੀਆਂ ਕਥਿਤ ਧੱਕੇਸ਼ਾਹੀਆਂ ਤੇ ਕੇਂਦਰੀ ਏਜੰਸੀ ਈ.ਡੀ. ਦੀ ਦੁਰਵਰਤੋਂ ਦੇ ਵਿਰੋਧ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 'ਆਪ' ਆਗੂਆਂ ਤੇ ਵੱਡੀ ਗਿਣਤੀ 'ਚ ਵਰਕਰਾਂ ਨੇ 'ਹੱਲਾ ਬੋਲ' ਮੁਹਿੰਮ ਤਹਿਤ ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ 'ਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਵਿਭੂਤੀ ਸ਼ਰਮਾ, ਅਮਿਤ ਸਿੰਘ ਮੰਟੂ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਅਤੇ ਰੋਹਿਤ ਸਿਆਲ ਸਮੇਤ ਕਈ ਆਗੂ ਸ਼ਾਮਿਲ ਰਹੇ | ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਵਲੋਂ ਸਿਆਸੀ ਰੰਜਿਸ਼ ਤਹਿਤ ਵਿਰੋਧੀ ਧਿਰਾਂ ਨੂੰ ਦਬਾਉਣ ਲਈ ਈ.ਡੀ. ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਲੋਕਤੰਤਰ ਲਈ ਖ਼ਤਰਨਾਕ ਹੈ | ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਤਖ਼ਤੀਆਂ ਫੜ ਕੇ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵਲੋਂ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਨਾ ਰੋਕੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਪਠਾਨਕੋਟ ਵਿਖੇ ਵਿਦਾਇਗੀ ਤੇ ਸਾਲਾਨਾ ਸਮਾਗਮ ਅਗਲੀ ਖ਼ਬਰ ਸਪੋਰਟਸ ਕਰਾਟੇ ਐਸੋਸੀਏਸ਼ਨ ਵਲੋਂ ਇੰਟਰ ਸਕੂਲ 'ਚ ਕਰਵਾਈ ਕਰਾਟੇ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।