ਬਟਾਲਾ, 11 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿਚ ਆਮ ਆਦਮੀ ਪਾਰਟੀ ਦੀਆਂ ਮਜ਼ਬੂਤ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ | ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ | ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮੁਆਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਆਦਿ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ |