24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਰਤਨ ਸਾਗਰ ਪਬਲਿਕ ਸੀਨੀ: ਸੈਕੰ: ਸਕੂਲ ਬੱਬੇਹਾਲੀ ਦੇ ਵਿਦਿਆਰਥੀਆਂ ਨੇ 10ਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਭੁਪਿੰਦਰ ਸਿੰਘ ਬੋਪਾਰਾਏ)-ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਰਤਨ ਸਾਗਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਬੇਹਾਲੀ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਭਾਈ ਜੀਤ ਸਿੰਘ, ਮੈਨੇਜਰ ਅਮਰੀਕ ਸਿੰਘ, ਸਕੱਤਰ ਭੁਪਿੰਦਰ ਸਿੰਘ ਤੇ ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਸਦਕਾ ਨਾ ਸਿਰਫ਼ ਵਧੀਆ ਅੰਕ ਹਾਸਲ ਕੀਤੇ, ਸਗੋਂ ਇਲਾਕੇ 'ਚ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ ਹੈ | 10ਵੀਂ ਜਮਾਤ ਵਿਚੋਂ ਪ੍ਰਭਜੀਤ ਕੌਰ ਨੇ ਪਹਿਲਾ, ਹਰਨੂਰ ਕੌਰ ਨੇ ਦੂਸਰਾ ਅਤੇ ਪਲਕਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | 23 ਵਿਦਿਆਰਥੀਆਂ ਨੇ 80 ਫੀਸਦੀ ਤੋਂ ਲੈ ਕੇ 90 ਫੀਸਦੀ ਤੱਕ ਅੰਕ ਹਾਸਲ ਕੀਤੇ ਅਤੇ ਬਾਕੀ ਦੇ ਵਿਦਿਆਰਥੀਆਂ ਨੇ 65 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਇਸ ਵੱਡੀ ਸਫਲਤਾ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ |
ਪਿਛਲੀ ਖ਼ਬਰ ਗੁਰਦੁਆਰਾ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੇ ਪਿੰਡ ਰੱਤੜ-ਛੱਤੜ ਦੇ ਗੁਰਦੁਆਰਾ ਸਾਹਿਬ ਲਈ ਕੀਤੀ 5 ਲੱਖ ਦੀ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।