25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਮਾਜ ਸੇਵੀ ਸ਼ੁਭਪ੍ਰੀਤ ਸਿੰਘ ਕਾਹਲੋਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 12-05-2026
ਵਡਾਲਾ ਗ੍ਰੰਥੀਆਂ, 11 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਸ਼ਾਹਬਾਦ ਦੇ ਨਿਵਾਸੀ, ਮਿਲਣਸਾਰ ਸੁਭਾਅ ਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਉੱਘੇ ਨੌਜਵਾਨ ਆਗੂ ਸ਼ੁਭਪ੍ਰੀਤ ਸਿੰਘ ਕਾਹਲੋਂ ਦੇ ਦਿਹਾਂਤ ਉਪਰੰਤ ਵੱਖ-ਵੱਖ ਧਾਰਮਿਕ, ਸਮਾਜਿਕ, ਸਿੱਖਿਆਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ | ਇਸ ਮੌਕੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਿਧਾਇਕ ਫਤਹਿਗੜ੍ਹ ਚੂੜੀਆਂ ਅਤੇ ਸਾਬਕਾ ਮੰਤਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼ੁਭਪ੍ਰੀਤ ਸਿੰਘ ਕਾਹਲੋਂ ਇਕ ਨਿਮਰ, ਸਹਿਯੋਗੀ ਤੇ ਸਮਾਜ ਪ੍ਰਤੀ ਸਮਰਪਿਤ ਸਖ਼ਸੀਅਤ ਸਨ, ਜਿਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ | ਉਨ੍ਹਾਂ ਤੋਂ ਇਲਾਵਾ ਪਿ੍ੰਸੀਪਲ ਬਲਬੀਰ ਸਿੰਘ, ਰਵਿੰਦਰਪਾਲ ਸਿੰਘ ਚਾਹਲ, ਨੰਬਰਦਾਰ ਗੁਰਪ੍ਰੀਤ ਸਿੰਘ ਵਰ, ਲਵਪ੍ਰੀਤ ਸਿੰਘ ਵਰ, ਗੁਰਪ੍ਰੀਤ ਸਿੰਘ ਸਿੱਧੂ, ਤਰਸੇਮ ਪਾਲ ਸਰਮਾ, ਸਟੇਟ ਐਵਾਰਡੀ ਲੈਕਚਰਾਰ ਹਰਪਾਲ ਸਿੰਘ ਅਲੀਵਾਲ, ਚੇਅਰਮੈਨ ਕਸ਼ਮੀਰ ਸਿੰਘ, ਸਰਪੰਚ ਜਗਜੀਤ ਸਿੰਘ ਵਡਾਲਾ ਗ੍ਰੰਥੀਆਂ, ਪਟਵਾਰੀ ਸੁਰਜੀਤ ਸਿੰਘ, ਰਣਜੀਤ ਭਗਤ, ਬਲਰਾਜ ਸਿੰਘ, ਦੀਪਕ ਕੁਮਾਰ, ਬੱਬਲਜੀਤ ਸਿੰਘ ਰੰਧਾਵਾ, ਰਣਜੋਧ ਸਿੰਘ ਮੰਮਣ, ਬਚਿੱਤਰ ਸਿੰਘ, ਨਵਜੋਤ ਸਿੰਘ, ਅਮਰ ਸਿੰਘ, ਮੁਨੀਸ਼ ਦੁੱਗਲ, ਅਰੁਣ ਸ਼ਰਮਾ, ਕੇਵਲ ਸਿੰਘ, ਐਸਡੀਓ ਸ਼ਿਵਚਰਨ ਸਿੰਘ, ਜੇਈ ਸੁੱਚਾ ਸਿੰਘ, ਜੇਈ ਧਰਮਿੰਦਰ ਸਿੰਘ, ਜੇਈ ਕੁਲਬੀਰ ਸਿੰਘ, ਕਿਸਾਨ ਆਗੂ ਰਣਜੋਧ ਸਿੰਘ ਰੰਧਾਵਾ, ਪਰਮਜੀਤ ਸਿੰਘ ਟੀਟਾ ਬਾਜਵਾ, ਬਲਵਿੰਦਰ ਸਿੰਘ ਭੁੱਲਰ, ਸੰਤੋਖ ਸਿੰਘ ਬਾਜਵਾ, ਗੁਰਮੀਤ ਸਿੰਘ ਬੱਲਪੁਰੀਆਂ, ਸੁਖਦੇਵ ਸਿੰਘ ਬਾਜਵਾ, ਗੁਰਨਾਮ ਸਿੰਘ ਮੁੱਲਾਂਵਾਲ ਸਮੇਤ ਅਨੇਕਾਂ ਸਖਸੀਅਤਾਂ ਵਲੋਂ ਸ: ਮੁੱਖਵੰਤ ਸਿੰਘ ਕਾਹਲੋਂ, ਮਾਸਟਰ ਮਨਪ੍ਰੀਤ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਵਿਰਕ ਸਾਬੀ ਕੋਕਲਪੁਰ, ਕਰਨਪ੍ਰੀਤ ਸਿੰਘ ਕਾਹਲੋਂ, ਏਕਮਪ੍ਰੀਤ ਸਿੰਘ ਕਾਹਲੋਂ ਅਤੇ ਹਰਵਿੰਦਰਪਾਲ ਸਿੰਘ ਸਰਪੰਚ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ |
ਪਿਛਲੀ ਖ਼ਬਰ ਗੁਰਦਾਸਪੁਰ 'ਚ 10ਵੀਂ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਗੁਰਦੁਆਰਾ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।