25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦਾਸਪੁਰ 'ਚ 10ਵੀਂ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 12-05-2026
• ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਦਾਸਪੁਰ, 11 ਮਈ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ 'ਚੋਂ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਔਜਲਾ ਗੁਰਦਾਸਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਕੰਵਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਜਸ਼ਨਪ੍ਰੀਤ ਨੇ 93 ਫ਼ੀਸਦੀ, ਮਹਿਕ ਤੇ ਹਰਸ਼ ਨੇ 92 ਫ਼ੀਸਦੀ ਅੰਕ, ਮਾਨਸੀ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਜਦੋਂ ਕਿ ਲਗਭਗ 41 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਕੰਵਲਜੀਤ ਕੌਰ ਤੇ ਮੈਨੇਜਮੈਂਟ ਜਗਤਾਰ ਸਿੰਘ ਨੇ ਇਸ ਪ੍ਰਾਪਤੀ ਲਈ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜਾ ਸਟਾਫ਼ ਦੀ ਮਿਹਨਤ ਅਤੇ ਬੱਚਿਆਂ ਦੀ ਲਗਨ ਦਾ ਹੈ |
• ਹਿਮਾਲਿਆ ਮਾਡਰਨ ਸੀਨੀ.ਸੈਕੰ.ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ-
ਗੁਰਦਾਸਪੁਰ, (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਪੂਨਮ ਤੇ ਕਾਮਨਾ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸੁਤੇਜ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਨਿਤਿਕਾ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਯੁਵਰਾਜ ਤੇ ਪ੍ਰੀਆ ਨੇ 90 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਸੋਨਮ ਤੇ ਅਨਾਮਿਕਾ ਨੇ 89 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਰੰਜੂ ਸੈਣੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਬੱਚਿਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ |
• ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ.ਸੈਕੰ.ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ-
ਗੁਰਦਾਸਪੁਰ, (ਚੱਕਰਾਜਾ)-ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਬੀਪੁਰ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਮੁਸਕਾਨ ਨੇ 79 ਫ਼ੀਸਦੀ ਨਾਲ ਦੂਜਾ, ਅਰੁਣ ਸ਼ਰਮਾ ਤੇ ਨਵਰਾਜ ਨੇ 78 ਫ਼ੀਸਦੀ ਨਾਲ ਤੀਜਾ, ਦੀਕਸ਼ਾ ਨੇ 82 ਫ਼ੀਸਦੀ ਨਾਲ ਚੌਥਾ ਤੇ ਨਵਜੋਤ ਤੇ ਲਕਸ਼ਮੀ ਦੇਵੀ ਨੇ 70 ਫ਼ੀਸਦੀ ਨਾਲ ਪੰਜਵਾਂ ਸਥਾਨ ਹਾਸਲ ਕੀਤਾ | ਜਦੋਂ ਕਿ ਬਾਕੀ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ | ਸਕੂਲ ਦੇ ਪਿ੍ੰਸੀਪਲ ਕੰਵਲਜੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਉਨ•ਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ |
• ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਦਾ ਨਤੀਜਾ ਸ਼ਾਨਦਾਰ ਰਿਹਾ-
ਗੁਰਦਾਸਪੁਰ, (ਚੱਕਰਾਜਾ)-ਪੰਜਾਬ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਚੇਅਰਮੈਨ ਰਣਦੀਪ ਸ਼ਰਮਾ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਅੰਕਿਤਾ ਨੇ 94 ਫ਼ੀਸਦੀ ਨਾਲ ਪਹਿਲਾ, ਗੁਰਪ੍ਰੀਤ ਕੌਰ ਨੇ 93.3 ਫ਼ੀਸਦੀ ਨਾਲ ਦੂਜਾ ਤੇ ਕਿਰਨਦੀਪ ਕੌਰ ਤੇ ਬਵਨਪ੍ਰੀਤ ਨੇ 597 ਅੰਕ ਪ੍ਰਾਪਤ ਕੀਤਾ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਅਰਸ਼ਦੀਪ ਕੌਰ ਨੇ 593, ਜਸਮੀਤ ਕੌਰ, ਮਹਿਕਪ੍ਰੀਤ ਕੌਰ, ਸੁਖਪ੍ਰੀਤ ਸਿੰਘ ਨੇ 589, ਸੁਪਨਦੀਪ ਸਿੰਘ ਨੇ 580, ਸ਼ਾਇਨਾ ਤੇ ਜਸ਼ਨਪ੍ਰੀਤ ਕੌਰ ਨੇ 578, ਤਮੰਨਾ ਨੇ 577, ਸਕਿਰਨਦੀਪ ਕੌਰ ਤੇ ਸੋਨਮ ਸ਼ਰਮਾ ਨੇ 562 ਅੰਕ ਪ੍ਰਾਪਤ ਕੀਤੇ ਹਨ | ਬਾਕੀ ਬੱਚਿਆਂ ਨੇ ਵੀ ਵਧੀਆ ਅੰਕ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਤੇ ਚੇਅਰਮੈਨ ਰਣਦੀਪ ਸ਼ਰਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ |
ਦਸਵੀਂ ਜਮਾਤ ਦੇ ਨਤੀਜਿਆਂ 'ਚ ਡੀ.ਏ.ਵੀ ਸਕੂਲ ਦੀਨਾਨਗਰ ਦਾ ਸ਼ਾਨਦਾਰ ਪ੍ਰਦਰਸ਼ਨ
ਦੀਨਾਨਗਰ, 11 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਐਸ.ਐਸ.ਡੀ.ਏ.ਵੀ ਸਕੂਲ ਦੀਨਾਨਗਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਚਨਾ ਸੈਣੀ ਨੇ ਦੱਸਿਆ ਕਿ ਸਕੂਲ ਦੇ 66 ਵਿਦਿਆਰਥੀਆਂ ਵਲੋਂ ਦਿੱਤੀ ਗਈ ਪ੍ਰੀਖਿਆ 'ਚੋਂ ਚੰਦਨ ਨੇ 650 'ਚੋਂ 596 ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ, ਰਿਧਿਮਾ ਨੇ 595 ਅੰਕਾਂ ਨਾਲ ਦੂਜਾ ਤੇ ਪਾਵਨੀ ਨੇ 593 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਗੌਰਵ ਨੇ 581 ਅੰਕਾਂ ਨਾਲ ਸਕੂਲ 'ਚੋਂ ਚੌਥਾ, ਜਤਿਨ ਨੇ 579 ਅੰਕਾਂ ਨਾਲ ਪੰਜਵਾਂ, ਸਮਰਿਤੀ ਨੇ 558 ਅੰਕਾਂ ਨਾਲ ਛੇਵਾਂ, ਹਰਸ਼ ਨੇ 536 ਅੰਕਾਂ ਨਾਲ ਸੱਤਵਾਂ, ਕਵਿਤਾ ਨੇ 535 ਅੰਕਾਂ ਨਾਲ ਅੱਠਵਾਂ, ਦਿਸ਼ਾ ਨੇ 531 ਅੰਕਾਂ ਨਾਲ ਨੌਵਾਂ, ਸਵਿਤਾ ਤੇ ਸਮਰਥ ਨੇ 530 ਅੰਕਾਂ ਨਾਲ ਦਸਵਾਂ ਤੇ ਦਿਵਾਂਸ਼ੀ ਨੇ 520 ਅੰਕ ਹਾਸਲ ਕਰਕੇ ਸਕੂਲ 'ਚੋਂ ਗਿਆਰ੍ਹਵਾਂ ਸਥਾਨ ਹਾਸਲ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਤੋਂ ਇਲਾਵਾ ਸੁਰਭੀ ਨੇ 518, ਨੰਦਨੀ ਰਾਣੀ ਨੇ 512, ਭੂਮਿਕਾ ਨੇ 507, ਪ੍ਰਣਵ ਨੇ 498, ਲਵਪ੍ਰੀਤ ਨੇ 496, ਜਪਮਨਜੀਤ ਨੇ 495, ਨੰਦਨੀ ਨੇ 492, ਗਗਨਦੀਪ ਅਤੇ ਨੰਦਨੀ ਸ਼ਰਮਾ ਨੇ 488 ਅੰਕ ਹਾਸਲ ਕੀਤੇ ਹਨ | ਪਿ੍ੰਸੀਪਲ ਰਚਨਾ ਸੈਣੀ ਨੇ ਦੱਸਿਆ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ 65 ਫ਼ੀਸਦੀ ਤੋਂ ਵਧੇਰੇ ਅੰਕਾਂ ਨਾਲ ਦਸਵੀਂ ਜਮਾਤ ਪਾਸ ਕੀਤੀ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ, ਸਕੱਤਰ ਮਧੁਰ ਭਾਸ਼ਿਣੀ ਤੇ ਮੈਨੇਜਰ ਰਾਜਨ ਮਹਿਤਾ ਨੇ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਕਰ ਲਿਆ ਫ਼ੈਸਲਾ-ਰਾਜੂ ਮਹਾਜਨ <br/> ਅਗਲੀ ਖ਼ਬਰ ਸਮਾਜ ਸੇਵੀ ਸ਼ੁਭਪ੍ਰੀਤ ਸਿੰਘ ਕਾਹਲੋਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।