25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਗੁਰਪ੍ਰਤਾਪ ਸਿੰਘ)-ਅੱਜ ਸਿਵਲ ਸਰਜਨ ਗੁਰਦਾਸਪੁਰ ਡਾ: ਮਹੇਸ਼ ਕੁਮਾਰ ਪ੍ਰਭਾਕਰ ਵਲੋਂ ਜ਼ਿਲ੍ਹਾ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ | ਸਿਹਤ ਸੰਸਥਾ ਦੇ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਅਤੇ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮੂਹ ਸਟਾਫ ਨੂੰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤੇ ਫ਼ਰਿਸ਼ਤੇ ਸਕੀਮ ਦਾ ਰੀਵਿਊ ਵੀ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਮਹੇਸ਼ ਕੁਮਾਰ ਪ੍ਰਭਾਕਰ ਨੇ ਕਿਹਾ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਹੋਰ ਸਾਰੀ ਸਰਕਾਰੀ ਸਹੂਲਤਾਂ 100 ਫ਼ੀਸਦੀ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਮਰੀਜ਼ਾਂ ਨੂੰ ਆ ਰਹੀਆਂ ਦਿੱਕਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇ, ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜ਼ਰੂਰੀ ਪ੍ਰਬੰਧ ਕੀਤੇ ਜਾਣ, ਮਰੀਜ਼ਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਲਾਜ਼ਮੀ ਕੀਤਾ ਜਾਵੇ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ: ਅੰਕੁਰ ਕੌਸ਼ਲ ਵੀ ਮੌਜੂਦ ਸਨ |
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਹਵਾਲਾਤੀਆਂ ਦੇ ਦੋ ਗੁੱਟ ਆਪਸ 'ਚ ਭਿੜੇ-ਇਕ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਕਰ ਲਿਆ ਫ਼ੈਸਲਾ-ਰਾਜੂ ਮਹਾਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।