25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਹਵਾਲਾਤੀਆਂ ਦੇ ਦੋ ਗੁੱਟ ਆਪਸ 'ਚ ਭਿੜੇ-ਇਕ ਜ਼ਖ਼ਮੀ

ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਚੱਕਰਾਜਾ)-ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਦੇਰ ਸ਼ਾਮ ਹਵਾਲਾਤੀਆਂ ਦੇ ਦੋ ਗੁੱਟਾਂ ਦੇ ਆਪਸ ਵਿਚ ਭਿੜਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਦੋ ਗੁੱਟਾਂ ਵਲੋਂ ਪੁਰਾਣੀ ਰੰਜਿਸ਼ ਨੰੂ ਲੈ ਕੇ ਇਕ ਦੂਸਰੇ ਨਾਲ ਝਗੜਾ ਕੀਤਾ ਗਿਆ ਹੈ | ਜਿਸ ਵਿਚ ਕਮਾਲਾ ਭੱਟੀ ਪੁੱਤਰ ਦਲੇਰ ਭੱਟੀ ਵਾਸੀ ਬਟਾਲਾ ਜੋ ਕਿ ਤਿੰਨ ਦਿਨ ਪਹਿਲਾਂ ਹੀ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਆਇਆ ਸੀ, ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਿਸ ਨੰੂ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ | ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਗਿਆ | ਜੇਲ੍ਹ ਪ੍ਰਸ਼ਾਸਨ ਵਲੋਂ ਕੇਂਦਰੀ ਜੇਲ੍ਹ ਅੰਦਰ ਹੋਏ ਇਸ ਝਗੜੇ ਦੀ ਅਧਿਕਾਰਿਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ |
ਪਿਛਲੀ ਖ਼ਬਰ ਪੁਲਿਸ ਨਹੀਂ ਕਰ ਰਹੀ ਕਾਰਵਾਈ-ਕਿਸਾਨ ਕਮਲਜੀਤ ਸਿੰਘ ਅਗਲੀ ਖ਼ਬਰ ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।