25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ.ਸ.ਸ.ਸ. ਵਡਾਲਾ ਗ੍ਰੰਥੀਆਂ ਦੀ ਵਿਦਿਆਰਥਣ ਦਸਵੀਂ ਦੀ ਮੈਰਿਟ ਸੂਚੀ 'ਚ <br/>

ਅਜੀਤ ਡੈਸਕ 12-05-2026
ਵਡਾਲਾ ਗ੍ਰੰਥੀਆਂ, 11 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੀ ਵਿਦਿਆਰਥਣ ਮੁਕਤਪ੍ਰੀਤ ਕੌਰ ਪੁੱਤਰੀ ਹਰਪਾਲ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਮੁਕਤਪ੍ਰੀਤ ਕੌਰ ਨੇ 650 'ਚੋਂ 624 ਅੰਕ ਪ੍ਰਾਪਤ ਕਰਕੇ 96 ਫ਼ੀਸਦੀ ਅੰਕਾਂ ਨਾਲ ਮੈਰਿਟ ਸੂਚੀ ਵਿਚ ਸਥਾਨ ਬਣਾਇਆ | ਉਸ ਦੀ ਇਸ ਵੱਡੀ ਪ੍ਰਾਪਤੀ ਨਾਲ ਪਰਿਵਾਰ, ਸਕੂਲ ਅਤੇ ਪਿੰਡ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਸਕੂਲ ਦੇ ਪਿ੍ੰਸੀਪਲ ਰਾਮ ਲਾਲ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਕਤਪ੍ਰੀਤ ਕੌਰ ਨੇ ਆਪਣੀ ਮਿਹਨਤ, ਲਗਨ ਤੇ ਅਨੁਸ਼ਾਸਨ ਨਾਲ ਇਹ ਮਾਣਯੋਗ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਉਸ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਸਰੋਤ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਸਕੂਲ ਵਿਖੇ ਮੁਕਤਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੰੂ ਨਜ਼ਰ ਅੰਦਾਜ਼ ਕਰਕੇ ਲਗਾਈ ਨਾੜ ਨੂੰ ਅੱਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸੀ.ਸੈਕੰ. ਸਕੂਲ ਮੀਰਪੁਰ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।