25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੀ.ਐਮ.ਐਸ.ਐਮ. ਗਰੁੱਪ ਪੁਰਾਣਾ ਸ਼ਾਲਾ ਦੇ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ

ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਚਿਊਸ਼ਨ ਪੁਰਾਣਾ ਸ਼ਾਲਾ ਦੇ ਐਜੂਕੇਸ਼ਨ ਵਿਭਾਗ ਦੇ ਫਾਈਨਲ ਵਿਦਿਆਰਥੀਆਂ ਦਾ ਵਿਦਾਇਗੀ ਸਮਾਗਮ ਕਰਵਾਇਆ ਗਿਆ | ਜਿਸ 'ਚ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਤੇ ਅਮਰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੀ ਹਾਜ਼ਰੀ ਨੇ ਵਿਦਿਆਰਥੀਆਂ ਦੇ ਕਾਲਜ 'ਚ ਬਿਤਾਏ ਜਾਣ ਵਾਲੇ ਆਖ਼ਰੀ ਪਲਾਂ ਨੂੰ ਹੋਰ ਸੋਹਣਾ ਤੇ ਯਾਦਗਾਰ ਬਣਾ ਦਿੱਤਾ | ਕੈਂਪਸ ਦੇ ਆਡੀਟੋਰੀਅਮ ਹਾਲ ਅੰਦਰ ਭਾਵੁਕ ਭਰੇ ਮਾਹੌਲ 'ਚ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਲੋਂ ਜੋਤੀ ਜਗਾ ਕੇ ਕੀਤੀ ਗਈ | ਸਮਾਗਮ 'ਚ ਬੀ.ਐਡ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਸਟੇਜ ਸੰਚਾਲਨ ਕਰਦੇ ਸਭ ਨੂੰ ਜੀ ਆਇਆਂ ਕਿਹਾ | ਉਪਰੰਤ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਸਮੈਸਟਰ ਚੌਥੇ ਦੇ ਵਿਦਿਆਰਥੀਆਂ ਨੇ ਮਾਡਲਿੰਗ ਤੇ ਸਵਾਲ ਜਵਾਬ ਪਿੱਛੋਂ ਬੀ.ਏ ਫਾਈਨਲ ਦੇ ਲਖਬੀਰ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਬੀ.ਐਡ ਫਾਈਨਲ ਦੀ ਪ੍ਰੀਤੀ ਕਾਟਲ ਨੂੰ ਮਿਸ ਫੇਅਰਵੈਲ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ | ਅੰਤ 'ਚ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਉਨ੍ਹਾਂ ਕਿਹਾ ਕਿ ਸਾਨੰੂ ਇਸ ਗੱਲ ਦੀ ਖੁਸ਼ੀ ਹੈ ਕਿ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਹਰ ਸਮੈਸਟਰ 'ਚੋਂ 100 ਫ਼ੀਸਦੀ ਨਤੀਜਾ ਲਿਆ ਕੇ ਕਾਲਜ ਦਾ ਮਾਣ ਵਧਾਇਆ ਹੈ ਤੇ ਜ਼ਿੰਦਗੀ ਦੀ ਨਵੀਂ ਮੰਜ਼ਿਲ ਵੱਲ ਕਦਮ ਵਧਾਏ ਹਨ | ਉਨ੍ਹਾਂ ਦੱਸਿਆ ਕਿ ਸੰਸਥਾ 'ਚ ਸੈਸ਼ਨ 2026-27 ਲਈ ਬੀ.ਏ, ਬੀ.ਸੀ.ਏ, ਬੀ.ਐੱਡ, ਈ.ਟੀ.ਟੀ ਦੇ ਨਾਲ ਜੀ.ਐਨ.ਐਮ, ਏ.ਐਨ. ਐਮ, ਬੀ.ਐਸੀ.ਨਰਸਿੰਗ, ਓਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਦੇ ਕੋਰਸ ਉਪਲਬਧ ਹਨ | ਇਛੁੱਕ ਵਿਦਿਆਰਥੀ ਸਬੰਧਿਤ ਕੋਰਸਾਂ ਬਾਰੇ ਜਾਣਕਾਰੀ ਕਾਲਜ 'ਚ ਸਥਾਪਤ ਹੈਲਪ ਡੈਸਕ ਤੋਂ ਪ੍ਰਾਪਤ ਕਰ ਸਕਦੇ ਹਨ |
ਪਿਛਲੀ ਖ਼ਬਰ ਸ਼ਿਵਾਲਿਕ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੇ ਹੁਕਮਾਂ ਨੰੂ ਨਜ਼ਰ ਅੰਦਾਜ਼ ਕਰਕੇ ਲਗਾਈ ਨਾੜ ਨੂੰ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।