ਕਾਹਨੂੰਵਾਨ, 11 ਮਈ (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਰਜਿਸਟਰੇਸ਼ਨ ਕਰਵਾਉਣ ਲਈ ਪਿੰਡਾਂ ਦੀਆਂ ਅÏਰਤਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਯੋਜਨਾ ਦੇ ਤਹਿਤ ਪਿੰਡ ਬਖ਼ਤਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇਕ ਕੈਂਪ ਲਗਾਇਆ ਗਿਆ, ਜਿਸ ਦੌਰਾਨ 60 ਤੋਂ ਵੱਧ ਅÏਰਤਾਂ ਵਲੋਂ ਇਸ ਯੋਜਨਾ ਦੇ ਤਹਿਤ ਆਪਣਾ ਨਾਂਅ ਦਰਜ ਕਰਵਾਇਆ | ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਨਰਿੰਦਰ ਕੌਰ ਨੇ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਮਿਲਣ ਵਾਲੀ ਭਾਵੇਂ ਬਹੁਤ ਵੱਡੀ ਰਕਮ ਨਹੀਂ, ਪਰ ਘਰੇਲੂ ਅÏਰਤਾਂ ਆਪਣੇ ਰੋਜ਼ਮਰਾ ਦੇ ਖਰਚੇ ਆਸਾਨੀ ਦੇ ਨਾਲ ਕਰ ਸਕਣਗੀਆਂ | ਇਸ ਮੌਕੇ ਆਂਗਨਵਾੜੀ ਵਰਕਰ ਸ਼ੁਭਪ੍ਰੀਤ ਕੌਰ, ਰਾਜਵਿੰਦਰ ਕੌਰ ਆਦਿ ਹਾਜ਼ਿਰ ਸਨ |